ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੇ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਪੱਟੀ, ਮਲੋਟ, ਆਦਮਪੁਰ, ਕੋਟਕਪੂਰਾ, ਬਠਿੰਡਾ ਦਿਹਾਤੀ, ਮਾਨਸਾ ਤੋਂ ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ।
ਦੱਸ ਦੇਈਏ ਕਿ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਿੰਗ ਹੋਵੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਖਰੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਅੱਜ ਪੰਜਾਬ ਲੋਕ ਕਾਂਗਰਸ ਨੇ ਉਮੀਦਵਾਰਾਂ ਦੀ 3 ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 7 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।