ਪੰਜਾਬ ‘ਚ 6 ਵਜੇ ਤੱਕ 55.58% ਵੋਟਿੰਗ; ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ; ਅੱਜ ਦੀ ਝਲਕੀਆਂ

Global Team
2 Min Read

ਚੰਡੀਗੜ੍ਹ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਬਕ ਸ਼ਾਮ 6 ਵਜੇ ਤੱਕ 55.58 ਫੀਸਦੀ ਵੋਟਿੰਗ ਹੋਈ। ਫਿਲਹਾਲ ਸਟੀਕ  ਅੰਕੜੇ ਆਉਣੇ ਅਜੇ ਬਾਕੀ ਹਨ।

  • ਵੋਟਿੰਗ ਦੌਰਾਨ ਤਰਨਤਾਰਨ ‘ਚ ਬੂਥ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਦੀ ਆਪਣੇ ਹੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ।
  • ਈਵੀਐਮ ਖ਼ਰਾਬੀ ਕਾਰਨ ਕਈ ਥਾਵਾਂ ’ਤੇ ਵੋਟਾਂ ਪੈਣ ਵਿੱਚ ਦੇਰੀ ਹੋਈ।
  • ਕਈ ਥਾਵਾਂ ‘ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਆਪਸ ‘ਚ ਭਿੜ ਗਏ। ਜਿਸ ਵਿਚ ਕਈ ਵਰਕਰ ਜ਼ਖਮੀ ਹੋ ਗਏ।
  • ਜਲੰਧਰ ‘ਚ ਕਾਂਗਰਸ ਦੇ ਪੋਲਿੰਗ ਏਜੰਟ ਦੀ ਕੁੱਟਮਾਰ ਕੀਤੀ ਗਈ। ਦੋਸ਼ ਹੈ ਕਿ ‘ਆਪ’ ਵਰਕਰਾਂ ਨੇ ਉਸ ਦੇ ਸਿਰ ‘ਤੇ ਡੰਡੇ ਨਾਲ ਵਾਰ ਕੀਤਾ।
  • ਲੁਧਿਆਣਾ ‘ਚ ਵੀ ਪੋਲਿੰਗ ਬੂਥ ‘ਤੇ ਹੰਗਾਮਾ ਹੋਇਆ। ਕਾਂਗਰਸੀ ਪੋਲਿੰਗ ਏਜੰਟ ਨੇ ਦੋਸ਼ ਲਾਇਆ ਕਿ ‘ਆਪ’ ਉਮੀਦਵਾਰ ਪਰਾਸ਼ਰ ਪੱਪੀ ਨੇ ਆਪਣੇ ਸਮਰਥਕਾਂ ਨਾਲ ਉਸ ਨੂੰ ਘੇਰ ਲਿਆ। ਇਸ ’ਤੇ ਕਾਂਗਰਸ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਉਹ ਪਰਾਸ਼ਰ ਦੇ ਘਰ ਚਲੇ ਗਏ।
  • ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਐਫਆਈਆਰ ਦਰਜ ਕੰਬੋਜ ਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ।  ਜਿਸ ‘ਤੇ ਪ੍ਰਸ਼ਾਸਨ ਨੇ ਕਾਰਵਾਈ ਕੀਤੀ।
  • ਫਰੀਦਕੋਟ ਦੇ ਪੋਲਿੰਗ ਬੂਥ ‘ਤੇ ਵੋਟ ਪਾਉਣ ਆਏ ਕੁਝ ਲੋਕਾਂ ਦੀ ਇੱਕ ਮਹਿਲਾ ਬੀਐੱਲਓ ਨਾਲ ਬਹਿਸ ਹੋ ਗਈ। ਜਿਸ ਤੋਂ ਬਾਅਦ ਔਰਤ ਬੇਹੋਸ਼ ਹੋ ਕੇ ਡਿੱਗ ਪਈ। ਉਸ ਨੂੰ ਹਸਪਤਾਲ ਲਿਜਾਇਆ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment