ਐਬਟਸਫੋਰਡ: ਕੈਨੇਡਾ ਦੇ ਸ਼ਹਿਰ ਐਬਟਸਫੋਰਡ ‘ਚ ਪੰਜਾਬੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ 41 ਸਾਲਾ ਬਲਵਿੰਦਰ ਕੌਰ ਦੇ ਪਿਤਾ ਹਿੰਮਤ ਸਿੰਘ ਵਾਸੀ ਮੱਲਾ ਨੇ ਦੱਸਿਆ ਕਿ ਉਹਨਾਂ ਦੀ ਧੀ ਬਲਵਿੰਦਰ ਕੌਰ ਦਾ ਵਿਆਹ ਸਾਲ 2000 ਵਿੱਚ ਲੁਧਿਆਣਾ ਦੇ ਪੱਖੋਵਾਲ ਰੋਡ ਵਾਸੀ ਜਗਪ੍ਰੀਤ ਸਿੰਘ ਉਰਫ਼ ਰਾਜੂ ਨਾਲ ਹੋਇਆ ਸੀ।
ਵਿਆਹ ਤੋਂ ਬਾਅਦ ਉਸ ਦੇ ਸਹੁਰੇ ਦਾਜ ਦੀ ਮੰਗ ਕਰਦੇ ਰਹੇ ਅਤੇ ਉਸ ਦੀ ਧੀ ਨਾਲ ਕਈ ਵਾਰ ਕੁੱਟਮਾਰ ਵੀ ਕੀਤੀ ਗਈ ਸੀ। ਲੜਕੀ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਉਹ ਚਾਰ ਧੀਆਂ ਦਾ ਪਿਤਾ ਹੈ, ਜਿਸ ਕਾਰਨ ਉਹ ਧੀ ਦੇ ਸਹੁਰਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦਾ ਸੀ। ਉਹਨਾਂ ਨੇ ਦੱਸਿਆ ਕਿ ਦੋਹਤੀ ਹਰਨੂਰਪ੍ਰੀਤ ਕੌਰ ਆਈਲੈਟਸ ਦੀ ਪੜ੍ਹਾਈ ਕਰਨ ਕੈਨੇਡਾ ਗਈ ਹੋਈ ਸੀ। ਜਿਸ ਨੂੰ ਬਲਵਿੰਦਰ ਕੌਰ ਜਨਵਰੀ 2022 ਵਿੱਚ ਮਿਲਣ ਗਈ ਸੀ। ਪਰ ਲੜਕੀ ਦਾ ਪਿਤਾ ਵੀ ਵਾਰ-ਵਾਰ ਫੋਨ ਕਰਕੇ ਕਹਿੰਦਾ ਸੀ ਕਿ ਮੈਨੂੰ ਵੀ ਕੈਨੇਡਾ ਬੁਲਾਓ।
ਜਿਸ ਤੋਂ ਬਾਅਦ ਜਗਪ੍ਰੀਤ ਨੂੰ ਇੱਕ ਹਫ਼ਤਾ ਪਹਿਲਾਂ 11 ਮਾਰਚ ਨੂੰ ਹੀ ਕੈਨੇਡਾ ਬੁਲਾਇਆ ਸੀ, ਪਰ ਕੈਨੇਡਾ ਪਹੁੰਚਣ ਦੇ 5 ਦਿਨਾਂ ਬਾਅਦ ਹੀ ਉਸ ਨੇ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਐਨਾ ਹੀ ਨਹੀਂ ਜਗਪ੍ਰੀਤ ਨੇ ਇਸ ਦੌਰਾਨ ਵੀਡੀਓ ਬਣਾ ਕੇ ਲੁਧਿਆਣਾ ‘ਚ ਆਪਣੀ ਮਾਂ ਨੂੰ ਵੀ ਭੇਜ ਦਿੱਤੀ। ਜਦੋਂ ਉਸ ਦੇ ਬੇਟੇ ਗੁਰਨੂਰ ਸਿੰਘ ਨੇ ਇਹ ਵੀਡੀਓ ਦੇਖੀ ਤਾਂ ਉਸ ਨੇ ਪਰਿਵਾਰ ਨੂੰ ਆਪਣੀ ਮਾਂ ਦੇ ਕਤਲ ਦੀ ਸੂਚਨਾ ਦਿੱਤੀ। ਫਿਲਹਾਲ ਬਲਵਿੰਦਰ ਕੌਰ ਦੇ ਕਾਤਲ ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।