ਪੰਜਾਬ ਮੰਡੀ ਬੋਰਡ ਘਿਰਿਆ ਵਿੱਤੀ ਸੰਕਟ ‘ਚ , 4 ਬੈਂਕਾਂ ਦਾ ਡਿਫਾਲਟਰ ਹੋਇਆ ਪੰਜਾਬ ਮੰਡੀ ਬੋਰਡ

Rajneet Kaur
2 Min Read

ਚੰਡੀਗੜ : ਕੇਂਦਰ ਵੱਲੋਂ ਦਿਹਾਤੀ ਵਿਕਾਸ ਫੰਡ ਰੋਕਣ ਕਾਰਨ ਪੰਜਾਬ ਮੰਡੀ ਬੋਰਡ ਵਿੱਤੀ ਸੰਕਟ ਵਿਚ ਘਿਰ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਮੋੜਨ ਵਿਚ ਅਸਮੱਰਥ ਹੋ ਗਿਆ ਹੈ। ਦਸੰਬਰ ਮਹੀਨੇ ਦੀ ਕਿਸ਼ਤ ਵੀ ਨਾ ਮੋੜਨ ਕਰਕੇ ਪੰਜਾਬ ਮੰਡੀ ਬੋਰਡ ਨੂੰ ਡਿਫਾਲਟਰ ਐਲਾਨ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਕੈਪਟਨ ਸਰਕਾਰ ਵੇਲੇ ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਕਰਜ਼ੇ ਵਿਚੋਂ 4000 ਕਰੋੜ ਰੁਪਏ ਦਾ ਕਰਜ਼ਾ ਕਿਸਾਨਾਂ ਦੇ ਕਰਜ਼ਾ ਮੁਆਫੀ ਸਕੀਮ ਲਈ ਵਰਤੇ ਸਨ ਤੇ ਬਾਕੀ 650 ਕਰੋੜ ਰੁਪਏ ਲਿੰਕ ਸੜਕਾਂ ਦੀ ਮੁਰੰਮਤ ਲਈ ਖਰਚ ਕੀਤੇ ਸਨ। ਇਸ ਤਰ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ ਚੁੱਕੇ ਕੁੱਲ 4650 ਕਰੋੜ ਰੁਪਏ ਦੀ ਕਰਜ਼ ਰਾਸ਼ੀ ਨੂੰ ਵਿਆਜ ਸਮੇਤ 5500 ਕਰੋੜ ਰੁਪਏ ਦੀ ਬਣ ਗਈ ਹੈ। ਹੁਣ ਇਸ ਕਰਜ਼ੇ ਦੀਆਂ ਇਸ ਵੇਲੇ ਸਿਰਫ਼ ਤਿੰਨ ਕਿਸ਼ਤਾਂ ਹੀ ਚੁਕਾਉਣੀਆਂ ਹਨ, ਜਿਸ ਲਈ 1615 ਕਰੋੜ ਰੁਪਏ ਦੀ ਲੋੜ ਹੈ।

ਵੈਸੇ ਤਾਂ ਹੁਣ ਇਸ ਕਰਜ਼ੇ ਦੀਆਂ ਇਸ ਵੇਲੇ ਸਿਰਫ਼ ਤਿੰਨ ਕਿਸ਼ਤਾਂ ਭਰਨੀਆਂ ਬਾਕੀ ਰਹਿੰਦੀਆਂ ਹਨ ਜਿਸ ਲਈ ਪੰਜਾਬ ਸਰਕਾਰ ਨੂੰ 1615 ਕਰੋੜ ਰੁਪਏ ਦੀ ਜ਼ਰੂਰਤ ਹੈ।ਦਰਅਸਲ ਇੱਕ ਸਾਲ ਵਿੱਚ ਦੋ ਕਿਸ਼ਤਾਂ ਭਰਨੀਆਂ ਹੁੰਦੀਆਂ ਹਨ ਅਤੇ ਪ੍ਰਤੀ ਕਿਸ਼ਤ 545 ਕਰੋੜ ਰੁਪਏ ਭਰਨੇੇ ਹੁੰਦੇ ਹਨ। ਮੰਡੀ ਬੋਰਡ ਦਸੰਬਰ ਮਹੀਨੇ ਦੀ 545 ਕਰੋੜ ਦੀ ਕਿਸ਼ਤ ਇਨ੍ਹਾਂ ਚਾਰ ਬੈਂਕਾਂ ਦੀਆਂ ਨਹੀਂ ਭਰ ਸਕਿਆ ਜਿਸ ਕਰ ਕੇ ਬੋਰਡ ਡਿਫਾਲਟਰ ਹੋ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment