ਚੰਡੀਗੜ੍ਹ : ਦੇਸ਼ ਭਰ ‘ਚ ਤਬਾਹੀ ਮਚਾ ਰਹੇ ਕੋਰੋਨਾ ਵਾਇਰਸ ਨੂੰ ਸੂਬੇ ‘ਚ ਫੈਲਣ ਤੋਂ ਰੋਕਣ ਲਈ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਜਿੱਥੇ ਪਾਬੰਦੀਆਂ ਦਾ ਘੇਰਾ ਸਖਤ ਕਰ ਦਿੱਤਾ ਹੈ। ਉੱਥੇ ਹੀ ਹੁਣ ਸਰਕਾਰ ਪੰਜਾਬ ‘ਚ ਮੁਕੰਮਲ ਲਾਕਡਾਊਨ ਲਗਾਉਣ ਦੀ ਤਿਆਰੀ ਕਰ ਰਹੀ ਹੈ।
ਸੂਬੇ ਦੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਹੈ ਕਿ ਪੰਜਾਬ ‘ਚ ਲਾਕਡਾਊਨ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਾਇਰਸ ਦੀ ਚੇਨ ਨੂੰ ਤੋੜਣ ਲਈ ਲਾਕਡਾਊਨ ਲਗਾਉਣਾ ਹੀ ਇਕੋ-ਇਕ ਬਦਲ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਬੈਠਕ ਹੈ ਅਤੇ ਇਸ ਬੈਠਕ ‘ਚ ਉਹ ਮੁੱਖ ਮੰਤਰੀ ਨੂੰ ਪੰਜਾਬ ਵਿਚ ਲਗਭਗ 8 ਤੋਂ 10 ਦਿਨਾਂ ਲਈ ਮੁਕੰਮਲ ਲਾਕਡਾਊਨ ਲਗਾਉਣ ਦੀ ਸਿਫਾਰਸ਼ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਕੋਰੋਨਾ ਖ਼ਤਰਨਾਕ ਸਟੇਜ ‘ਤੇ ਹੈ ਤੇ ਲੋਕ ਇਸ ਨੂੰ ਹਲਕੇ ‘ਚ ਨਾ ਲੈਣ।