ਪੰਜਾਬ : ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਪੈਣ ਦੀ ਵੀ ਸੰਭਾਵਨਾ

Rajneet Kaur
2 Min Read

ਚੰਡੀਗੜ੍ਹ: ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਅਨੁਸਾਰ  ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ।

ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਜਦੋਂਕਿ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 12.8, ਲੁਧਿਆਣਾ ਦਾ 11.7, ਪਟਿਆਲਾ ਦਾ 13.2, ਬਠਿੰਡਾ ਦਾ 14.0, ਫਰੀਦਕੋਟ ਦਾ 14.0, ਜਲੰਧਰ ਦਾ 11.4, ਮੋਗਾ ਦਾ 13.4 ਅਤੇ ਰੋਪੜ ਦਾ 13.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮਾਹਿਰਾਂ ਨੇ ਕਿਸਾਨਾਂ ਨੂੰ ਫ਼ਸਲਾਂ ਨੂੰ ਖੁੱਲ੍ਹੇ ਵਿੱਚ ਨਾ ਰੱਖਣ ਅਤੇ ਫ਼ਸਲਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment