ਵਿਧਾਇਕ ਸਿਮਰਜੀਤ ਬੈਂਸ ਸਣੇ 7 ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

TeamGlobalPunjab
1 Min Read

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ 7 ਜਣਿਆਂ ਖਿਲਾਫ਼ ਲੁਧਿਆਣਾ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਅੱਜ ਜਬਰ ਜਨਾਹ ਦਾ ਕੇਸ ਦਰਜ ਕਰ ਲਿਆ ਹੈ।

ਅਦਾਲਤ ਦੇ ਨਿਰਦੇਸ਼ ‘ਤੇ ਥਾਣਾ ਡਵੀਜ਼ਨ ਨੰਬਰ 6 ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ 7 ਲੋਕਾਂ ਖ਼ਿਲਾਫ਼ ਸਾਜ਼ਿਸ਼ ਤਹਿਤ ਜਬਰ ਜਨਾਹ, ਛੇੜਛਾੜ ਤੇ ਧਮਕਾਉਣ ਦੇ ਦੋਸ਼ ‘ਚ ਕੇਸ ਦਰਜ ਕਰ ਲਿਆ ਹੈ।

ਔਰਤ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰ ਰਹੀ ਸੀ ਜਿਸ ’ਤੇ ਲੁਧਿਆਣਾ ਦੀ ਅਦਾਲਤ ਨੇ 7 ਜੁਲਾਈ ਨੂੰ ਲੁਧਿਆਣਾ ਪੁਲੀਸ ਨੂੰ ਸਖਤ ਹੁਕਮ ਦਿੱਤੇ ਸਨ ਕਿ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰ ਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦਿੱਤਾ ਜਾਵੇ। ਜਿਸ ’ਤੇ ਅੱਜ ਕਾਰਵਾਈ ਕਰਦੇ ਹੋਏ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ, ਪੀਏ ਗੋਗੀ ਸ਼ਰਮਾ, ਦੂਜੇ ਭਰਾ ਪਰਮਜੀਤ ਸਿੰਘ, ਬਲਜਿੰਦਰ ਕੌਰ, ਸੁਖਚੈਨ ਸਿੰਘ ਤੇ ਜਸਬੀਰ ਕੌਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Share this Article
Leave a comment