ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ੁਸ਼ਖ਼ਬਰੀ! ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ , ਨੋਟੀਫ਼ਿਕੇਸ਼ਨ ਜਾਰੀ

Global Team
2 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਵਾਲੇ ਦਿਨ ਬਜਟ ਪੇਸ਼ ਕਰਦੇ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਅਹਿਮ ਯੋਜਨਾ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ (ਸਰਕਾਰੀ ਕਰਮਚਾਰੀਆਂ, ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਪੈਨਸ਼ਨਰਾਂ ਨੂੰ ਛੱਡ ਕੇ) ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1,100 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਔਰਤਾਂ ਨੂੰ ਇਸ ਯੋਜਨਾ ਦਾ ਲਾਭ 2 ਅਪ੍ਰੈਲ ਤੋਂ ਪ੍ਰਭਾਵੀ ਮੰਨਿਆ ਜਾਵੇਗਾ। ਰਜਿਸਟ੍ਰੇਸ਼ਨ ਸੇਵਾ ਕੇਂਦਰਾਂ ‘ਤੇ ਮੁਫ਼ਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ‘ਆਪ’ ਸਰਕਾਰ ਦੀ ਗਾਰੰਟੀ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment