ਚੰਨੀ ਨੇ ਮੰਤਰੀਆਂ ‘ਚ ਕੀਤੀ ਵਿਭਾਗਾਂ ਦੀ ਵੰਡ, ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ਵਿਭਾਗ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਡਿਪਟੀ ਮੁੱਖ ਮੰਤਰੀ ਰੰਧਾਵਾ ਨੁੰ ਗ੍ਰਹਿ ਤੇ ਜੇਲ੍ਹ ਵਿਭਾਗ ਦਿੱਤਾ ਗਿਆ ਹੈ ਜਦਕਿ ਓਪੀ ਸੋਨੀ ਨੂੰ ਸਿਹਤ ਵਿਭਾਗ ਮਿਲਿਆ ਹੈ। ਮੁੱਖ ਮੰਤਰੀ ਚੰਨੀ ਵਿਜੀਲੈਂਸ ਸਣੇ 14 ਵਿਭਾਗ ਸੰਭਾਲਣਗੇ।

ਇਸ ਤੋਂ ਇਲਾਵਾ ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ ਅਤੇ ਅਨੁਸੂਚਿਤ ਮਹਿਕਮਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਟਰਾਂਸਪੋਰਟ ਵਿਭਾਗ ਮਿਲਿਆ ਹੈ। ਆਈ. ਟੀ. ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ।

ਪਰਗਟ ਸਿੰਘ ਨੂੰ ਉਚੇਰੀ ਸਿੱਖਿਆ ਅਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੁੰ ਤਕਨੀਕੀ ਸਿੱਖਿਆ ਵਿਭਾਗ ਦਿੱਤਾ ਗਿਆ ਹੈ।

ਸੁਖਬਿੰਦਰ ਸਰਕਾਰੀਆ ਨੂੰ ਵਾਟਰ ਤੇ ਹਾਊਸਿੰਗ ਮੰਤਰਾਲਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਵਣ ਤੇ ਜੰਗਲਾਤ ਮਹਿਕਮਾ ਮਿਲਿਆ ਹੈ।

- Advertisement -

ਵਿਜੇਇੰਦਰ ਸਿੰਗਲਾ ਨੂੰ ਪਬਲਿਕ ਵਰਕਸ ਵਿਭਾਗ, ਰਜ਼ੀਆ ਸੁਲਤਾਨਾ ਨੂੰ ਵਾਟਰ ਸਪਲਾਈ, ਮਹਿਲਾ ਤੇ ਬਾਲ ਵਿਭਾਗ, ਭਾਰਤ ਭੂਸ਼ਣ ਆਸ਼ੂ ਨੂੰ ਫੂਡ ’ਤੇ ਉਪਭੋਗਤਾ ਵਿਭਾਗ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਕਾਕਾ ਰਣਦੀਪ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਬ੍ਰਹਮ ਮਹਿੰਦਰਾ, ਤ੍ਰਿਪਤ ਬਾਜਵਾ ਤੇ ਮਨਪ੍ਰੀਤ ਬਾਦਲ ਕੋਲ ਪਹਿਲਾਂ ਵਾਲੇ ਵਿਭਾਗ ਹੀ ਰਹਿਣਗੇ।

Share this Article
Leave a comment