ਬੇਅਦਬੀ ਮਾਮਲਾ: ਹਾਈ ਅਲਰਟ ‘ਤੇ ਪੰਜਾਬ ਪੁਲਿਸ, ਚੰਨੀ ਨੇ ਡੂੰਘਾਈ ਨਾਲ ਜਾਂਚ ਦੇ ਦਿੱਤੇ ਹੁਕਮ

TeamGlobalPunjab
1 Min Read

ਚੰਡੀਗੜ੍ਹ: ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਪੰਜਾਬ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਏਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਹੈ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਅਜਿਹੀ ਘਟਨਾ ਨੇ ਖੁਫੀਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੁਲਿਸ ਨੂੰ ਇਸ ਘਿਨਾਉਣੇ ਕਾਰੇ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸ ਪਿੱਛੇ ਅਸਲ ਸਾਜ਼ਿਸ਼ਕਰਤਾਵਾਂ ਦਾ ਪਤਾ ਲਗਾਉਣ ਲਈ ਕਿਹਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰੇਗੀ।

ਇਸ ਘਟਨਾ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਚ.ਐਸ.ਧਾਮੀ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Share This Article
Leave a Comment