ਅਮਰੀਕਾ ‘ਚ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਜੋੜੇ ਦੀ ਮੌਤ

Prabhjot Kaur
1 Min Read

ਸੀਐਟਲ: ਅਮਰੀਕਾ ਦੇ ਸੀਐਟਲ ਸ਼ਹਿਰ ਨੇੜ੍ਹੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਜੋੜੇ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬੀ ਜੋੜੇ ਦੀ ਪਛਾਣ 36 ਸਾਲ ਦੇ ਪਰਮਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਵਜੋਂ ਕੀਤੀ ਗਈ ਹੈ।

ਵਾਸ਼ਿੰਗਟਨ ਸਟੇਟ ਪੈਟਰੋਲ ਦੇ ਅਫ਼ਸਰਾਂ ਨੇ ਦੱਸਿਆ ਕਿ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਜੋ ਡਰਾਈਵਿੰਗ ਦੌਰਾਨ ਮੋਬਾਇਲ ਫੋਨ ਦੀ ਵਰਤੋਂ ਕਰ ਰਿਹਾ ਸੀ ਅਤੇ ਸੜਕ ਦੇ ਗਲਤ ਪਾਸੇ ਜਾਂਦਿਆਂ ਸਾਹਮਣੇ ਤੋਂ ਆ ਰਹੀ ਪਰਮਿੰਦਰ ਸਿੰਘ ਬਾਜਵਾ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਤੇਜ਼ ਰਫ਼ਤਾਰ ਗੱਡ਼ੀਆਂ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਪਰਮਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਮੌਕੇ ‘ਤੇ ਹੀ ਦਮ ਤੋੜ ਗਏ ਜਦਕਿ ਦੂਜੀ ਗੱਡੀ ਦੇ ਡਰਾਈਵਰ ਨੂੰ ਹੈਲੀਕਾਪਟਰ ਰਾਹੀਂ ਹਾਰਬਰਵਿਊ ਮੈਡੀਕਲ ਸੈਂਟਰ ਲਿਜਾਇਆ ਗਿਆ।

ਵਾਸ਼ਿੰਗਟਨ ਸਟੇਟ ਪੈਟਰੌਲ ਦੇ ਅਫ਼ਸਰਾਂ ਮੁਤਾਬਕ ਮੇਪਲ ਵੈਲੀ ਨਾਲ ਸਬੰਧਤ 39 ਸਾਲ ਦੇ ਡਰਾਈਵਰ ਵਿਰੁੱਧ ਡਿਸਟ੍ਰੈਕਟਰ ਡਰਾਈਵਿੰਗ ਦੇ ਦੋਸ਼ ਆਇਦ ਕੀਤੇ ਗਏ ਹਨ। ਪੁਲਿਸ ਮੁਤਾਬਕ ਡਰਾਈਵਰ ਨੇ ਕੋਈ ਨਸ਼ਾ ਨਹੀਂ ਕੀਤਾ ਹੋਇਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment