ਕੈਨੇਡਾ ‘ਚ ਸ਼ਾਂਤਮਈ ਤਰੀਕੇ ਨਾਲ ਰੋਸ ਵਿਖਾਵਾ ਕਰ ਰਹੇ ਪੰਜਾਬੀ ਟਰੱਕ ਡਰਾਈਵਰ ‘ਤੇ ਚਾਕੂ ਨਾਲ ਹਮਲਾ

TeamGlobalPunjab
2 Min Read

ਮਿਸੀਸਾਗਾ: ਓਨਟਾਰੀਓ ਦੇ ਡੰਪ ਟਰੱਕ ਡਰਾਈਵਰਾਂ ਵਲੋਂ ਉਜਰਤ ਦਰ ਵਧਾਉਣ ਤੇ ਆਪਣੇ ਹੱਕਾਂ ਦੀ ਬਹਾਲੀ ਲਈ ਪਿਛਲੇ ਕਈ ਦਿਨਾਂ ਤੋਂ ਮਿਸੀਸਾਗਾ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੌਰਾਨ ਇਕ ਅਸ਼ਵੇਤ ਵਿਅਕਤੀ ਨੇ ਪੰਜਾਬੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਯਾਰਕ ਰੀਜਨਲ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ 12 ਵਜੇ ਵੌਅਨ ਦੇ ਹੈਟਿਗਟਨ ਰੋਡ ਅਤੇ ਲੈਂਗਸਟਾਫ਼ ਰੋਡ ਇਲਾਕੇ ‘ਚ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ ਅਤੇ ਇੱਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਰੋਸ ਵਿਖਾਵਾ ਕਰ ਰਹੇ ਡਰਾਈਵਰਾਂ ਦਾ ਸਾਥੀ ਸੀ, ਪਰ ਉਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ।

ਹਾਲਾਂਕਿ ਇਹ ਘਟਨਾ ਕੈਮਰੇ ‘ਚ ਕੈਦ ਹੋ ਗਈ ਤੇ ਵਾਇਰਲ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਚਾਕੂ ਮਾਰ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਦਾ ਹੈ। ਪ੍ਰਦਰਸ਼ਨਕਾਰੀਆਂ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਤੇ ਪੁਲਿਸ ਨੇ ਸ਼ੱਕੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਉੱਥੇ ਹੀ ਦੂਜੇ ਪਾਸੇ ਓਨਟਾਰੀਓ ਡੰਪ ਟਰੱਕ ਐਸੋਸੀਏਸ਼ਨ ਦੇ ਇੱਕ ਮੈਂਬਰ ਨੇ ਦੱਸਿਆ ਕਿ ਸ਼ਾਂਤਮਈ ਤਰੀਕੇ ਨਾਲ ਰੋਸ ਵਿਖਾਵਾ ਕਰ ਰਹੇ ਡਰਾਈਵਰਾਂ ‘ਤੇ ਹਮਲਾ ਕੀਤਾ ਗਿਆ ਹੈ ਤੇ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment