ਭਾਰਤੀ ਕ੍ਰਿਕਟ ਟੀਮ ‘ਚ ਟੀ-20 ਲਈ ਪੰਜਾਬੀ ਖਿਡਾਰੀ ਦੀ ਹੋਈ ਚੋਣ

ਨਿਊਜ਼ ਡੈਸਕ: ਆਈਪੀਐੱਲ 2022 ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਤੇ ਸਾਊਥ ਅਫਰੀਕਾ ਨੇ 5 ਮੈਚਾਂ ਦੀ ਟੀ-20 ਸੀਰੀਜ਼ ਵਿੱਚ ਆਹਮੋਂ-ਸਾਹਮਣੇ ਹੋਣਾ ਹੈ। ਇਸ ਸੀਰੀਜ਼ ਲਈ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ, ਕਿਉਂਕਿ ਦੁਨੀਆ ਭਰ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਸਨ ਕਿ ਆਈਪੀਐੱਲ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਿਹੜੇ ਖਿਡਾਰੀਆਂ ਨੂੰ ਭਾਰਤੀ ਟੀਮ ਵਿੱਚ ਥਾਂ ਦਿੱਤੀ ਜਾਂਦੀ ਹੈ। ਹੁਣ ਬੀਸੀਸੀਆਈ ਨੇ ਸਾਊਥ ਅਫਰੀਕਾ ਦੇ ਖਿਲਾਫ ਹੋਣ ਵਾਲੀ ਟੀ-20 ਸੀਰੀਜ਼ ਲਈ ਟੀਮ ਇੰਡਿਆ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਕਿੰਗਸ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਭਾਰਤ ਦੀ ਟੀ-20 ਟੀਮ ਲਈ ਚੁਣਿਆ ਗਿਆ ਹੈ। ਇਹ ਚੋਣ ਦੱਖਣੀ ਅਫ਼ਰੀਕਾ ਖਿਲਾਫ਼ ਟੀ-20 ਸੀਰਜ਼ ਲਈ ਕੀਤੀ ਗਈ ਹੈ। ਅਰਸ਼ਦੀਪ ਸਿੰਘ ਨੇ ਇਸ ਵਾਰ ਵੀ ਆਈਪੀਐੱਲ ਵਿੱਚ ਪੰਜਾਬ ਕਿੰਗਸ ਲਈ ਚੰਗਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਅਰਸ਼ਦੀਪ ਨੇ ਸਾਲ 2021 ਦੇ ਆਈਪੀਐੱਲ ਵਿੱਚ ਵੀ ਚੰਗਾ ਪ੍ਰਦਰਸ਼ਨ ਕੀਤਾ ਸੀ।

ਇਸ ਤੋਂ ਇਲਾਵਾ ਟੀਮ ਦਾ ਕਪਤਾਨ ਕੇਐੱਲ ਰਾਹੁਲ ਨੂੰ ਚੁਣਿਆ ਗਿਆ ਹੈ ਜੋ ਕਿ ਬਹੁਤ ਹੀ ਹੈਰਾਨੀਜਨਕ ਫੈਸਲਾ ਮੰਨਿਆ ਜਾ ਰਿਹਾ ਹੈ ਕਿਉਂਕਿ ਸ਼ੁਰੂ ਤੋਂ ਹੀ ਇਹ ਕਿਹਾ ਜਾ ਰਿਹਾ ਸੀ ਕਿ ਸ਼ਿਖਰ ਧਵਨ ਜਾਂ ਹਾਰਦਿਕ ਪਾਂਡਿਆ ਨੂੰ ਇਸ ਸੀਰੀਜ ਵਿੱਚ ਕਪਤਾਨ ਚੁਣਿਆ ਜਾ ਸਕਦਾ ਹੈ। ਇੱਥੋਂ ਤੱਕ ਕਿ ਧਵਨ ਨੂੰ ਤਾਂ ਇਸ ਟੀਮ ਵਿੱਚ ਵੀ ਮੌਕਾ ਵੀ ਨਹੀਂ ਦਿੱਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.