ਝੋਨੇ ਦੀ ਲੁਆਈ ਸ਼ੁਰੂ, ਭਗਵੰਤ ਮਾਨ ਦੀ ਕਿਸਾਨਾਂ ਨੂੰ ਅਪੀਲ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਲੁਆਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ‘ਚ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਨਾ ਕਰਨਾ ਪਵੇ ਇਸ ਦੇ ਲਈ ਸੀਐਮ ਭਗਵੰਤ ਮਾਨ ਖੁਦ ਸਰਗਰਮ ਹੋ ਗਏ ਹਨ।

ਉਨ੍ਹਾਂ ਅੱਜ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ। ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਜਾਵੇਗਾ। ਅੱਜ ਤੋਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਵਿੱਚ ਨਹਿਰੀ ਪਾਣੀ ਮਿਲੇਗਾ। ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਸਨ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੱਜ ਤੋਂ ਮਾਲਵਾ ਖੇਤਰ ‘ਚ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਦੇ ਨਾਲ ਨਾਲ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ।

 

ਪਾਵਰਕੌਮ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਨੂੰ ਖੇਤੀ ਸੈਕਟਰ ਵਾਸਤੇ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਦੋਂ ਕਿ ਪਹਿਲਾਂ ਹੀ ਸਮੁੱਚੇ ਪੰਜਾਬ ਨੂੰ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਸੀ। ਮਾਲਵਾ ਖ਼ਿੱਤੇ ਦੇ ਕਰੀਬ 300 ਬਿਜਲੀ ਗਰਿੱਡਾਂ ਤੋਂ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ੁਇਧਰ, ਅੱਜ ਤੋਂ ਝੋਨੇ ਲਈ 6 ਜ਼ਿਲ੍ਹਿਆਂ ‘ਚ ਨਹਿਰੀ ਪਾਣੀ ਮਿਲੇਗਾ। ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਤੇ ਬਠਿੰਡਾ ‘ਚ ਅੱਜ ਤੋਂ ਨਹਿਰੀ ਪਾਣੀ ਮਿਲੇਗਾ।

- Advertisement -

ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਬਣਾਂਵਾਲਾ ਸਥਿਤ ਤਾਪਘਰ ਅਤੇ ਸਰਕਾਰੀ ਖੇਤਰ ਹੇਠਲੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਚਲਾਉਣ ਲਈ ਬਕਾਇਦਾ ਆਦੇਸ਼ ਜਾਰੀ ਕੀਤੇ ਗਏ ਹਨ।

Share this Article
Leave a comment