ਚੰਡੀਗੜ੍ਹ: ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਵੋਟਾਂ ਪੈਣਗੀਆਂ। ਇਸ ਵਾਰ ਚੋਣਾਂ ਬੈਲੇਟ ਪੇਪਰਾਂ ਰਾਹੀਂ ਹੋਵੇਗੀ। 27 ਸਤੰਬਰ 4 ਅਕਤੂਬਰ ਤੱਕ ਨਜ਼ਗੀਆਂ ਭਰਨ ਦੀ ਆਖਰੀ ਤਰੀਕ ਹੋਵੇਗੀ। 7 ਅਕਤੂਬਰ ਨੂੰ ਉਮੀਦਵਰੀ ਵਾਪਸ ਲਈ ਸਕਦੀ ਹੈ। ਵੋਟਿੰਗ ਟਾਈਮ ਸਵੇਰੇ 8 ਤੋਂ 4 ਵਜੇ ਤੱਕ ਰਹੇਗਾ ਤੇ ਨਤੀਜੇ ਵੀ 15 ਅਕਤੂਬਰ ਨੂੰ ਹੀ ਐਲਾਨੇ ਜਾਣਗੇ।
ਦੱਸ ਦਈਏ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਚੋਣਾਂ ਜਲਦੀ ਕਰਵਾਉਣ ਲਈ ਕਿਹਾ ਸੀ।
ਪੰਜਾਬ ‘ਚ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਪੈਂਡਿਗ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।