ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ

TeamGlobalPunjab
1 Min Read

ਚੰਡੀਗੜ੍ਹ: ਕੇਰਲ ਤੋਂ ਬਾਅਦ ਹੁਣ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਾਗਰਿਕਤਾ ਸੋਧ ਕਾਨੂੰਨ ( ਸੀਏਏ ) ਦੇ ਖਿਲਾਫ ਮਤਾ ਪਾਸ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਅਤੇ ਆਖਰੀ ਦਿਨ ਇਹ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ‘ਚ ਪਾਸ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਸੰਬਰ ਵਿਚ ਕੇਰਲਾ ਅਸੈਂਬਲੀ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ ਕੀਤਾ ਸੀ। ਇਸ ਵਿਚ ਕੇਂਦਰ ਤੋਂ ਇਸ ਕਾਨੂੰਨ ਨੂੰ ਲਾਗੂ ਨਾ ਕਰਨ ਦੀ ਮੰਗ ਕੀਤੀ ਗਈ। ਇਹ ਪ੍ਰਸਤਾਵ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਪੇਸ਼ ਕੀਤਾ। ਸਿਰਫ ਭਾਜਪਾ ਵਿਧਾਇਕ ਓ. ਰਾਜਗੋਪਾਲ ਨੂੰ ਛੱਡ ਕੇ ਸਾਰੇ ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ।

Share this Article
Leave a comment