ਪੰਜਾਬ ਪੁਲਿਸ ਨੇ ‘ਮੁੱਖ ਮੰਤਰੀ’ ਤੋਂ ਮੰਗੀ ਮੁਆਫੀ

Global Team
2 Min Read

ਤਰਨ ਤਾਰਨ : ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਸੀ। ਜਿਸ ਵਿੱਚ ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ।

ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਦੇ ਹੱਕ ਵਿੱਚ ਕਈ ਧਾਰਮਿਕ ਜਥੇਬੰਦੀਆਂ ਨੇਤਰੀਆਂ ਤੇ ਉਹਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ’ਤੇ 295ਏ ਦਾ ਮੁਕਦਮਾ ਦਰਜ ਕੀਤਾ ਜਾਵੇ । ਜਿਸ ਤੋਂ ਬਾਅਦ ਇਨਾ ਦੋਨਾਂ ਪੁਲਿਸ ਮੁਲਾਜ਼ਮਾਂ ਵੱਲੋਂ ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਦੇ ਘਰ ਜਾ ਕੇ ਜਥੇਬੰਦੀਆਂ ਦੀ ਅਗਵਾਈ ਹੇਠ ਮਾਫੀ ਮੰਗੀ ਅਤੇ ਗੁਰਦੁਆਰਾ ਗੋਇੰਦਵਾਲ ਸਾਹਿਬ ਬਉਲੀ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਭੁੱਲ ਬਖਸ਼ਾਈ ।

ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਧਮਕ ਬੇਸ ਵਾਲੇ ਦਾ ਰਾਜੀਨਾਮਾ ਕਰਵਾ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਨੂੰ ਹੁਣ ਇੱਥੇ ਹੀ ਖਤਮ ਕੀਤਾ ਜਾਵੇ।

ਉਨਾਂ ਨੇ ਸੋਸ਼ਲ ਮੀਡੀਆ ਤੇ ਮੀਡੀਆ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਹੁਣ ਇਸ ਲੜਾਈ ਝਗੜੇ ਦੇ ਮਾਮਲੇ ਨੂੰ ਨਾ ਉਛਾਲਿਆ ਜਾਵੇ ਕਿਉਂਕਿ ਇਸ ਮਾਮਲੇ ਨੂੰ ਲੈ ਕੇ ਰਾਜ਼ੀਨਾਮਾ ਹੋ ਚੁੱਕਾ ਹੈ ਕਿਉਂਕਿ ਕੋਈ ਵੀ ਵਿਅਕਤੀ ਨਹੀਂ ਚਾਹੁੰਦਾ ਕਿ ਕਿਸੇ ਦਾ ਕੋਈ ਨੁਕਸਾਨ ਹੋਵੇ ਜੇ ਪੁਲਿਸ ਮੁਲਾਜ਼ਮਾਂ ਵੱਲੋਂ ਗਲਤੀ ਕੀਤੀ ਗਈ ਸੀ ਤਾਂ ਉਸ ਵਿੱਚ ਉਹਨਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਮਾਫੀ ਮੰਗ ਲਈ ਗਈ ਹੈ ।

Share This Article
Leave a Comment