ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਇੱਕ ਹੋਰ ਗੈਂਗਸਟਰ ਨੂੰ ਕੀਤਾ ਕਾਬੂ

Rajneet Kaur
2 Min Read

ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਹੋਰ ਗੈਂਗਸਟਰ ਨੂੰ ਕਾਬੂ ਕੀਤਾ ਹੈ।  ਪੁਲਿਸ ਨੇ  ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਗ੍ਰਿਫਤਾਰ ਕੀਤਾ  ਹੈ। ਪਟਿਆਲਾ ਪੁਲਿਸ ਨੇ ਨਰੇਂਦਰ ਸ਼ਰਮਾ ਨਾਂ ਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਦਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਕੋਲੋਂ 32 ਬੋਰ ਦੀਆਂ 2 ਪਿਸਤੋਲਾਂ ਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸ ਕੋਲੋਂ ਇਕ ਕਾਰ ਵੀ ਬਰਾਮਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ, ਜਿਸ ਦੇ ਚੱਲਦਿਆਂ ਕੁਝ ਦਿਨ ਪਹਿਲਾਂ ਇੱਕ ਐਨਕਾਊਂਟਰ ਤੋਂ ਬਾਅਦ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਅੱਜ ਇਸ ਗੈਂਗਸਟਰ ਨਰਿੰਦਰ ਸ਼ਰਮਾ ਉਰਫ਼ ਸ਼ੰਕਰ ਵਾਸੀ ਰਾਜਪੁਰਾ ਨੂੰ CIA ਸਟਾਫ਼ ਅਤੇ ਪਟਿਆਲਾ ਪੁਲਿਸ ਨੇ ਕਾਬੂ ਕਰ ਲਿਆ ਹੈ।

ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ। ਇਹ ਗੈਂਗਸਟਰ ਕਿਹੜੀ ਵਾਰਦਾਤ ਨੂੰ ਅੰਜਾਮ ਦੇਣ ਆ ਰਿਹਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment