ਚੰਡੀਗੜ੍ਹ: ਡਰੱਗ ਤਸਕਰੀ ਮਾਮਲੇ ‘ਤੇ ਵੱਡੀ ਕਾਰਵਾਈ ਕਰਦੇ ਹੋਏ ਅੱਜ ਪੰਜਾਬ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਸਵੇਰੇ ਪੁਲਿਸ ਨੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰ ਕੇ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਿਧਾਇਕ ਖਹਿਰਾ ਵਿਚਕਾਰ ਤਿੱਖੀ ਬਹਿਸ ਹੋਈ। ਖਹਿਰਾ ਨੇ ਸੀਐਮ ਭਗਵੰਤ ਮਾਨ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਗਵੰਤ ਮਾਨ ਦੁਸ਼ਮਣੀ ਕੱਢ ਰਹੇ ਹਨ। ਹੁਣ ਇਸ ਮਾਮਲੇ ‘ਤੇ ਪੰਜਾਬ ਸਰਕਾਰ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਦਸਣਯੋਗ ਹੈ ਕਿ ਈਡੀ ਸਾਬਕਾ ਵਿਧਾਇਕ ਤੋਂ 2015 ਤੋਂ ਪੁੱਛਗਿਛ ਕਰ ਰਹੀ ਹੈ।ਇਸ ਤੋਂ ਪਹਿਲਾਂ ਵੀ ਭੁਲੱਥ ਸਥਿਤ ਰਿਹਾਇਸ਼ ‘ਤੇ ਈਡੀ ਨੇ ਛਾਪਾ ਮਾਰਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖਹਿਰਾ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕਟਰਾਂ ਦੇ ਸਹਿਯੋਗੀ ਰਹੇ ਹਨ।
ਕਾਂਗਰਸੀ ਵਿਧਾਇਕ ਖਹਿਰਾ ਦੀ ਗ੍ਰਿਫਤਾਰੀ ‘ਤੇ ਬਿਆਨ ਦਿੰਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਕਿ ਇਹ ਗ੍ਰਿਫਤਾਰੀ 2015 ਦੇ ਡਰੱਗ ਤਸਕਰੀ ਮਾਮਲੇ ‘ਚ ਹੋਈ ਹੈ। ਡਰੱਗ ਤਸਕਰੀ ਮਾਮਲੇ ‘ਚ ਅਹਿਮ ਸਬੂਤ ਮਿਲੇ ਹਨ। ਪੁਲਿਸ ਨੇ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਹੈ। ਸੈਸ਼ਨ ਜੱਜ ਦੇ ਹੁਕਮਾਂ ‘ਤੇ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਪੰਜਾਬ ਪੁਲਿਸ ਦੇ DIG ਸਵਪਨ ਸ਼ਰਮਾ ਦੀ ਅਗਵਾਈ ਵਿੱਚ ਟੀਮ ਦਾ ਗਠਨ ਕੀਤਾ ਗਿਆ ਸੀ। SIT ਦੀ ਜਾਂਚ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਦੇ ਸਬੂਤ ਮਿਲੇ ਹਨ।
- Advertisement -
ਦਸ ਦਈਏ ਕਿ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਗੁਰਦੇਵ ਸਿੰਘ ਸੁਖਪਾਲ ਖਹਿਰਾ ਦੇ ਕਾਫੀ ਕਰੀਬੀ ਹਨ। ਸੁਖਪਾਲ ਨੂੰ ਸਿਆਸੀ ਸੁਰੱਖਿਆ ਦੇ ਕੇ ਬਚਾਇਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਹੁਣ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਡਰੱਗਜ਼ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.