ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਅਤੇ ਉਨ੍ਹਾਂ ਦੇ ਡਰਾਈਵਰ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪੰਜਾਬ ਦੇ ਜਲੰਧਰ ਵਿੱਚ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਖੁਲਾਸਾ ਕੀਤਾ।
ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਹੋਈ। ਸਤਿਕਾਰ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਤੇ ਚਾਰ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਸਤਿਕਾਰ ਕੌਰ ਖੁਦ ਗੱਡੀ ਉਤੇ ਡਰੱਗ ਦੀ ਸਪਲਾਈ ਕਰਨ ਆਈ ਸੀ। ਇਸ ਤੋਂ ਇਲਾਵਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ।ਸਤਿਕਾਰ ਕੌਰ ਫਿਰੋਜ਼ਪੁਰ ਤੋਂ ਵਿਧਾਇਕਾ ਰਹਿ ਚੁੱਕੇ ਹਨ ਅਤੇ ਹੁਣ ਉਹ ਭਾਜਪਾ ਵਿੱਚ ਹਨ।
ਗ੍ਰਿਫ਼ਤਾਰੀ ਦੌਰਾਨ ਸਾਬਕਾ ਮਹਿਲਾ ਵਿਧਾਇਕ ਦੇ ਡਰਾਈਵਰ ਨੇ ਕਾਰ ਭਜਾ ਕੇ ਪੁਲਿਸ ਮੁਲਾਜ਼ਮਾਂ ਦੇ ਉੱਪਰ ਚੜਾ ਦਿਤੀ। ਇਸ ਤੋਂ ਬਾਅਦ ਟੀਮ ਨੇ ਦੋਵਾਂ ਨੂੰ ਫੜ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਜਾਂਚ ਅਜੇ ਜਾਰੀ ਹੈ।
ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ।ਉਸ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿਨ੍ਹਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ।
ਸਤਿਕਾਰ ਕੌਰ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਉਸ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।