ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ 4 ਬਦਮਾਸ਼ਾਂ ਵਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ, 2 ਕਾਬੂ

TeamGlobalPunjab
1 Min Read

ਲੁਧਿਆਣਾ: ਲੁਧਿਆਣ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਨਾਲ ਬਦਮਾਸ਼ਾਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਢਿੱਲੋਂ ਨਗਰ ਇਲਾਕੇ ਵਿੱਚ ਇੱਕ ਪੀਸੀਆਰ ਟੀਮ ‘ਤੇ ਚਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ।

ਬਦਮਾਸ਼ਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਪਹਿਲਾਂ ਜ਼ਖ਼ਮੀ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੀ ਸਰਕਾਰੀ ਕਾਰਬਾਈਨ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਾਫੀ ਧੱਕਾ ਮੁੱਕੀ ਹੋਈ ਤੇ ਗੁੰਡਿਆਂ ਨੇ ਮੁਲਾਜ਼ਮਾਂ ਦੀਆਂ ਵਰਦੀਆਂ ਪਾੜ ਦਿੱਤੀਆਂ।

ਮਾਹੌਲ ਭੱਖਦਾ ਦੇਖ ਭੀੜ ਇਕੱਠੀ ਹੋਣਾ ਸ਼ੁਰੂ ਹੋਈ, ਜਿਸ ਨੂੰ ਦੇਖਦੇ ਹੋਏ ਮੁਲਜ਼ਮ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਵਾਰਦਾਤ ਨੂੰ ਅੰਜਾਮ ਦੇ ਕੇ ਭੱਜੇ ਬਦਮਾਸ਼ਾਂ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਗਿਆ। ਜਿਸ ਦੌਰਾਨ ਥਾਣਾ ਡਾਬਾ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਚਾਰਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਬਾਕੀ ਦੋ ਫਰਾਰ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖ਼ਤੀ ਇੰਦਰ ਸਿੰਘ ਵਾਸੀ ਲੁਹਾਰਾ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ।

- Advertisement -

Share this Article
Leave a comment