ਲੁਧਿਆਣਾ: ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕਾਂ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਬੱਸ ਵਿੱਚ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਸਨ। ਬੱਸ ਦਾ ਕਾਫੀ ਨੁਕਸਾਨ ਹੋਇਆ ਹੈ। ਇਹ ਹਾਦਸਾ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਦਾਖਲ ਕਰਵਾਇਆ।
ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬ੍ਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਵਿੱਚ ਜਾ ਵੜ੍ਹੀ। ਠੇਕੇ ਨਾਲ ਟਕਰਾ ਕੇ ਬੱਸ ਕਾਫੀ ਨੁਕਸਾਨੀ ਗਈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਦਾ ਸ਼ਟਰ ਵੀ ਟੁੱਟ ਗਿਆ। ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।
ਥਾਣਾ ਡਿਵੀਜ਼ਨ ਨੰਬਰ 5 ਦੇ SHO ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ੍ਹ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।