ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀਆਂ ‘ਤੇ 15 ਅਕਤੂਬਰ ਤੱਕ ਛੁੱਟੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ‘ਚ ਇਹ ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਕੋਈ ਅਧਿਕਾਰੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ‘ਚ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਹਨ।
ਨੋਟੀਫਿਕੇਸ਼ਨ ਮੁਤਾਬਕ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 1 ਤੋਂ 15 ਅਕਤੂਬਰ ਯਾਨੀ ਕਿ 1 ਅਕਤੂਬਰ ਤੋਂ 15 ਅਕਤੂਬਰ ਤੱਕ ਪੂਰੀ ਤਰ੍ਹਾਂ ਰੋਕ ਦਿੱਤੀਆਂ ਗਈਆਂ ਹਨ। ਪੰਜਾਬ ਦੀਆਂ 13,000 ਤੋਂ ਵੱਧ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 20 ਅਕਤੂਬਰ ਤੱਕ ਹੋਣਗੀਆਂ।
ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ।