ਪੰਜਾਬ ਪੁਲਿਸ ’ਚ ਭਰਤੀ ਪ੍ਰਕਿਰਿਆ ਸ਼ੁਰੂ, ਇੰਝ ਕਰੋ ਅਪਲਾਈ

Prabhjot Kaur
2 Min Read

ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ ਗਿਆ ਹੈ, ਨੌਜਵਾਨ 4 ਅਪ੍ਰੈਲ ਤੱਕ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

ਇਨ੍ਹਾਂ ਅਸਾਮੀਆਂ ਵਿੱਚ ਸਪੋਰਟਸ ਕੋਆਰਡੀਨੇਟਰ 1, ਫਿਜ਼ੀਕਲ ਟ੍ਰੇਨਰ ਐਕਸਪਰਟ ਸੀਨੀਅਰ 2, ਫਿਜ਼ੀਕਲ ਟ੍ਰੇਨਰ 8, ਫਿਜ਼ਿਓਥੈਰੇਪਿਸਟ 3 ਅਤੇ ਜੂਨੀਅਰ ਕੋਚ 62 ਸ਼ਾਮਲ ਹਨ। ਇਸ ਲਈ ਅਰਜ਼ੀ ਦੀ ਪ੍ਰਕਿਰਿਆ 1 ਅਪ੍ਰੈਲ ਤੱਕ ਜਾਰੀ ਰਹੇਗੀ। ਦੋਵਾਂ ਵਿਭਾਗਾਂ ਵਿੱਚ ਭਰਤੀ ਲਈ ਅਰਜ਼ੀ ਪ੍ਰਕਿਰਿਆ ਆਨਲਾਈਨ ਹੋਵੇਗੀ। ਪੁਲਿਸ ਭਰਤੀ ਪ੍ਰਕਿਰਿਆ ਵਿੱਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ ਇਸ ਲਈ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।

ਦੂਜੇ ਪਾਸੇ ਹੁਣ ਨੌਜਵਾਨ ਭਰਤੀ ਪ੍ਰਕਿਰਿਆ ਨਾਲ ਸਬੰਧਤ ਸਾਰੀਆਂ ਅਪਡੇਟਸ ਸਮੇਂ ਸਿਰ ਇੱਕ ਥਾਂ ‘ਤੇ ਹੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਲਈ ਸਰਕਾਰ ਨਵੀਂ ਵੈੱਬਸਾਈਟ ਅਤੇ ਐਪ ਬਣਾਉਣ ਜਾ ਰਹੀ ਹੈ ਜਿਸ ਨਾਲ ਇਹ ਪ੍ਰਕਿਰਿਆ ਆਸਾਨ ਹੋ ਜਾਵੇਗੀ। ਆਉਣ ਵਾਲੇ ਦੋ ਮਹੀਨਿਆਂ ਵਿੱਚ ਇਹ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment