ਲੁਧਿਆਣਾ: ਪੰਜਾਬ ਪੁਲਿਸ ਵਿਭਾਗ ਨਾਲ ਜੁੜੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਗਰਾਉਂ ਵਿੱਚ ਤਾਇਨਾਤ ਡੀਐਸਪੀ ਦਲਜੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਉਹ ਲਗਭਗ 51 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਸਨ ਅਤੇ ਮੈਕਸ ਹਸਪਤਾਲ ਵਿੱਚ ਇਲਾਜ ਅਧੀਨ ਸਨ।
ਗੁਰਦਿਆਂ (ਕਿਡਨੀ) ਦੀ ਬਿਮਾਰੀ ਕਾਰਨ ਉਹ ਮੈਡੀਕਲ ਛੁੱਟੀ ‘ਤੇ ਚੱਲ ਰਹੇ ਸਨ। ਗੁਰਦੇ ਫੇਲ੍ਹ ਹੋਣ ਕਾਰਨ ਉਹ ਨਿਯਮਤ ਡਾਇਲਸਿਸ ਕਰਵਾ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਡੂੰਘਾ ਸੋਗ ਛਾ ਗਿਆ। ਵਿਭਾਗ ਨੇ ਇੱਕ ਫ਼ਰਜ਼ਸ਼ਨਾਸ ਅਤੇ ਇਮਾਨਦਾਰ ਅਧਿਕਾਰੀ ਗੁਆ ਦਿੱਤਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੁਨਰਹੇੜੀ (ਜ਼ਿਲ੍ਹਾ ਪਟਿਆਲਾ) ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਦੱਸ ਦਈਏ ਕਿ ਡੀਐਸਪੀ ਦਲਜੀਤ ਸਿੰਘ ਨੇ ਲੰਬੇ ਸਮੇਂ ਤੱਕ ਐਂਟੀ-ਨਾਰਕੋਟਿਕ ਵਿੰਗ ਵਿੱਚ ਕੰਮ ਕੀਤਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਰਹੇ। ਨਸ਼ਾ ਤਸਕਰੀ ਵਿਰੁੱਧ ਆਪਣੀਆਂ ਸਖ਼ਤ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਇੱਕ ਦ੍ਰਿੜ ਅਤੇ ਨਿਡਰ ਅਧਿਕਾਰੀ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੇ ਸਾਥੀਆਂ ਅਨੁਸਾਰ, ਉਨ੍ਹਾਂ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਹਿੰਮਤ ਨਾਲ ਨਿਭਾਈ।
ਡੀਐਸਪੀ ਦਲਜੀਤ ਸਿੰਘ ਮੂਲ ਰੂਪ ਵਿੱਚ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਅਤੇ ਲੁਧਿਆਣਾ ਦਿਹਾਤੀ ਪੁਲਿਸ ਵਿੱਚ ਐਂਟੀ ਨਾਰਕੋਟਿਕ ਵਿੰਗ ਵਿੱਚ ਤਾਇਨਾਤ ਸਨ । ਬਿਮਾਰੀ ਕਾਰਨ ਉਹ ਲੰਬੇ ਸਮੇਂ ਤੋਂ ਸਰਗਰਮ ਡਿਊਟੀ ਤੋਂ ਦੂਰ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

