ਦਸੂਹਾ: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਮਾਰਿਆ ਗਿਆ। ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਇੱਥੇ ਪੁਲੀਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ ਅਵਤਾਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੇਵਾ ਮਿਆਣੀ ਦੇ ਘਰ ਪਹੁੰਚੀ ਤਾਂ ਸੁੱਚਾ ਸਿੰਘ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਏਐਸਆਈ ਸਤਨਾਮ ਸਿੰਘ ਅਤੇ ਇੱਕ ਹੋਰ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
ਜਵਾਬੀ ਕਾਰਵਾਈ ‘ਚ ਪੁਲਿਸ ਨੇ ਸੁੱਚਾ ਸਿੰਘ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਮਾਰਿਆ ਗਿਆ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।