ਚੰਡੀਗੜ੍ਹ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ ।
ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਇਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।