ਬਠਿੰਡਾ : ਜ਼ਿਲ੍ਹੇ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਬਤੌਰ ਇੰਸਪੈਕਟਰ ਪੰਜਾਬ ਪੁਲਸ ‘ਚੋਂ ਰਿਟਾਇਰ ਹੋ ਚੁੱਕੇ ਸਨ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਪਰਿਵਾਰਕ ਮੈਂਬਰਾਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਉਹ ਆਪਣੀ ਜਾਇਦਾਦ ਵੀ ਵੇਚ ਰਹੇ ਸਨ। ਉਨ੍ਹਾਂ ‘ਤੇ ਇਹ ਹਮਲਾ ਉਸ ਵੇਲੇ ਹੋਇਆ, ਜਦੋਂ ਉਹ ਨੇੜੇ ਇਕ ਦੁਕਾਨ ਤੋਂ ਦੁੱਧ ਲੈਣ ਗਿਆ ਹੋਇਆ ਸੀ।
ਜਾਣਕਾਰੀ ਮੁਤਾਬਕ ਕਾਤਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ, ਜੋ ਕਿ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਫਿਲਹਾਲ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਭਾਲ ਵੀ ਆਰੰਭ ਦਿੱਤੀ ਗਈ ਹੈ। ਬਠਿੰਡਾ ਪੁਲਸ ਦੇ ਐੱਸ.ਐੱਸ.ਪੀ. ਅਮਨੀਤ ਕੌਂਡਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਜ਼ਮੀਨੀ ਵਿਵਾਦ ਵਾਲੇ ਐਂਗਲ ਨੂੰ ਵੀ ਧਿਆਨ ‘ਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਦੀ ਪਛਾਣ ਲਈ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।