ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP

Global Team
2 Min Read
ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਪੱਕਾ DGP ਮਿਲ ਗਿਆ ਹੈ। ਹੁਣ ਤੱਕ ਗੌਰਵ ਯਾਦਵ ਕਾਰਜਕਾਰੀ ਡੀਜੀਪੀ ਸਨ। ਹੁਣ ਕੇਂਦਰੀ ਪੈਨਲ ਨੇ ਉਨ੍ਹਾਂ ਦੇ ਨਾਮ ਉਤੇ ਮੋਹਰ ਲਗਾ ਦਿੱਤੀ ਹੈ।ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਪੱਕਾ (ਰੈਗੂਲਰ) ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਅਹਿਮ ਨਿਯੁਕਤੀ ਸੰਬੰਧੀ ਰਸਮੀ ਤੌਰ ਤੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਵੱਲੋਂ ਸੂਬਾ ਸਰਕਾਰ ਨੂੰ ਡੀਜੀਪੀ ਦੀ ਰੈਗੂਲਰ ਪੋਸਟਿੰਗ ਵਾਸਤੇ ਤਿੰਨ ਸੀਨੀਅਰ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿੱਚੋਂ ਸਰਕਾਰ ਨੇ ਗੌਰਵ ਯਾਦਵ ਦੇ ਨਾਂ ਨੂੰ ਹਰੀ ਝੰਡੀ ਦਿੰਦਿਆਂ ਅੰਤਿਮ ਮੋਹਰ ਲਗਾ ਦਿੱਤੀ ਹੈ।ਜ਼ਿਕਰਯੋਗ ਹੈ ਕਿ ਗੌਰਵ ਯਾਦਵ ਹੁਣ ਤੱਕ ਪੰਜਾਬ ਦੇ ਕਾਰਜਕਾਰੀ (ਐਕਟਿੰਗ) ਡੀਜੀਪੀ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਨ੍ਹਾਂ ਦੀ ਇਸ ਬਾਕਾਇਦਾ ਨਿਯੁਕਤੀ ਦੇ ਨਾਲ ਹੀ ਹੁਣ ਸੂਬੇ ਨੂੰ ਆਪਣਾ ਪੂਰਨਕਾਲੀ ਪੁਲਿਸ ਮੁਖੀ ਮਿਲ ਗਿਆ ਹੈ। ਇਹ ਫ਼ੈਸਲਾ ਇੱਕ ਵਿਸਥਾਰਤ ਅਤੇ ਲੰਮੀ ਪ੍ਰਕਿਰਿਆ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ, ਜਿਸ ਦੌਰਾਨ ਵੱਖ-ਵੱਖ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਸੇਵਾ ਰਿਕਾਰਡ ਅਤੇ ਯੋਗਤਾਵਾਂ ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment