ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਐਨਐਸਏ ਦੀ ਮਿਆਦ ਖ਼ਤਮ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਐਨਐਸਏ ਅੱਗੇ ਨਹੀਂ ਵਧਾਇਆ ਗਿਆ ਹੈ। ਪੰਜਾਬ ਪੁਲਿਸ ਉਸਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਵਾਪਿਸ ਲਿਆਉਣ ਲਈ ਡਿਬਰੂਗੜ੍ਹ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ। ਜਿਥੇ ਕਿ ਪਿਛਲੇ ਦੋ ਸਾਲਾਂ ਤੋਂ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਦੀ ਜੇਲ ਵਿਚ ਬੰਦ ਹੈ। ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਤੇ MP ਅੰਮ੍ਰਿਤਪਾਲ ਸਿੰਘ ’ਤੇ ਲੱਗੇ NSA ਦੀ ਮਿਆਦ ਅਗਲੇ ਹਫ਼ਤੇ 22-23 ਅਪ੍ਰੈਲ ਨੂੰ ਖ਼ਤਮ ਹੋ ਜਾਵੇਗੀ। ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿੱਬਰਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਚੁੱਕਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਿਸ ਬਲ ਨਾਲ ਵੀਰਵਾਰ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਣਯੋਗ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ। ਦੱਸ ਦਈਏ ਕਿ ਥਾਣਾ ਅਜਨਾਲਾ 2023 ਫਰਵਰੀ ’ਚ ਕੀਤੇ ਗਏ ਹਮਲੇ ਸੰਬੰਧੀ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।