ਚੰਡੀਗੜ੍ਹ: ਫਰੀਦੋਕਟ ਦੇ ਪਿੰਡ ਹਰੀ ਨੌਂ ਵਿੱਚ ਗੁਰਪ੍ਰੀਤ ਸਿੰਘ ਦੇ ਕਤਲਕਾਂਡ ਵਿੱਚ ਪੁਲਿਸ ਨੇ ਹੁਣ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦਾ ਨਾਮ ਨਾਮਜ਼ਦ ਕਰ ਲਿਆ ਹੈ। ਇਸ ਤੋਂ ਕੈਨੇਡਾ ਵਿੱਚ ਮੌਜੂਦ ਅਰਸ਼ ਡੱਲਾ ਸਣੇ 6 ਜਣਿਆਂ ਦੇ ਨਾਮ ਵੀ ਸ਼ਾਮਲ ਕੀਤੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦੀ ਗੱਲ ਕਹੀ ਸੀ। ਇਸ ਤੋਂ ਪਹਿਲਾਂ ਮ੍ਰਿਤਕ ਗੁਰਪ੍ਰੀਤ ਸਿੰਘ ਭਤੀਜੇ ਨੇ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦੇ ਸ਼ੱਕ ਜ਼ਾਹਿਰ ਕੀਤਾ ਸੀ। ਉਧਰ ਹੁਣ ਇਸ ਪੂਰੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।
ਤਰਸੇਮ ਸਿੰਘ ਨੇ ਇਸ ਨੂੰ ਸਾਜਿਸ਼ ਦੱਸਦਿਆਂ ਕਿਹਾ ਅਸੀਂ ਇਸ ਮਾਮਲੇ ਵਿੱਚ ਵਿਸਤਾਰ ਨਾਲ ਗੱਲ ਰੱਖਾਗੇ। ਉਨ੍ਹਾਂ ਕਿਹਾ ਮੇਰਾ ਪੁੱਤਰ ਜੇਲ੍ਹ ਵਿੱਚ ਹੈ,ਉਸ ਦਾ ਨਾਂ ਕਿਵੇਂ ਆ ਸਕਦਾ ਹੈ। ਉਹਨਾਂ ਕਿਹਾ ਅਸੀਂ ਹਾਈਕੋਰਟ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਨੂੰ ਅਪੀਲ ਕਰਾਂਗੇ ਕਿ ਕਿਸੇ ਰਿਟਾਇਡ ਜੱਜ ਕੋਲੋ ਜਾਂਚ ਕਰਵਾਈ ਜਾਵੇ ਕਿਵੇਂ ਸਾਡੇ ਹੀ ਲੋਕਾਂ ਨੂੰ ਮਾਰ ਕੇ ਸਿੱਖਾਂ ਨੂੰ ਫਸਾਇਆ ਜਾ ਰਿਹਾ ਹੈ। ਇਹ ਗਲਤ ਰੁਝਾਨ ਹੈ ਜੇਕਰ ਇਹ ਨਹੀਂ ਰੁਕਿਆ ਤਾਂ ਇਸ ਦੇ ਨਤੀਜੇ ਬਹੁਤ ਬੁਰੇ ਹੋਣਗੇ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।