ਚੰਡੀਗੜ੍ਹ : ਕਰੀਬ ਤਿੰਨ ਹਫ਼ਤੇ ਪਹਿਲਾਂ ਜਗਰਾਓਂ ਦੀ ਦਾਣਾ ਮੰਡੀ ਵਿਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਏ ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਅਤੇ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦਾ ਐਕਨਕਾਊਂਟ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵਲੋਂ ਕੋਲਕਾਤਾ ਵਿੱਚ ਦੋਵਾਂ ਗੈਂਗਸਟਰਾਂ ਦਾ ਐਕਨਕਾਊਂਟਰ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵਲੋਂ ਛੇਤੀ ਹੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ 15 ਮਈ ਨੂੰ ਜਗਰਾਉਂ ਦੀ ਦਾਣਾ ਮੰਡੀ ਵਿਖੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀਆਂ ਨੇ ਪੰਜਾਬ ਪੁਲਿਸ ਦੇ ਦੋ ਥਾਣੇਦਾਰ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਜੈਪਾਲ ਭੁੱਲਰ ਦੇ ਦੋ ਕਰੀਬੀ ਸਾਥੀ ਪਹਿਲਾਂ ਹੀ ਪੁਲਿਸ ਵੱਲੋਂ ਫੜੇ ਜਾ ਚੁੱਕੇ ਹਨ ਇਸਦੇ ਨਾਲ ਹੀ ਇਨ੍ਹਾਂ ਨੂੰ ਪਨਾਹ ਦੇਣ ਵਾਲਾ ਵੀ ਪੁਲਿਸ ਵਲੋਂ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।