ਫਿਰੋਜ਼ਪੁਰ: ਬੀਤੇ ਦਿਨੀਂ ਜ਼ੀਰਾ ਹਲਕੇ ‘ਚ ਪੰਚਾਇਚੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਭਰਨ ਦੌਰਾਨ ਬੀਤੇ ਦਿਨੀਂ ਹੋਈ ਝੜਪ ‘ਚ ਗੋਲੀਬਾਰੀ, ਪੱਥਰਬਾਜ਼ੀ ਦੇ ਖਿਲਾਫ਼ ਹੁਣ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 750 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਇਸ ਹਮਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਵੀ ਬੁਰੀ ਤਰ੍ਹਾਂ ਨਾਲ ਜਖਮੀ ਹੋ ਗਏ ਸਨ
ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਖਿਲਾਫ਼ ਹਿੰਸਾ ਦਾ ਇਲਜ਼ਾਮ ਲਗਾਇਆ ਸੀ । ਅੱਜ ਪੁਲਿਸ ਹਿੰਸਾ ਵਾਲੀ ਥਾਂ ਦੇ ਸਾਰੇ ਸੀਸੀਟੀਵੀ ਖੰਗਾਲ ਰਹੀ ਹੈ ਜਿਸ ਤੋਂ ਬਾਅਦ ਹਿੰਸਾ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਾਂ ‘ਤੇ ਪਰਚਾ ਦਰਜ ਹੋਵੇਗਾ। ਇਸ ਤੋਂ ਇਲਾਵਾ ਪੁਲਿਸ ਨੇ ਆਰਮਸ ਐਕਟ ਦੀ ਧਾਰਾ ਵੀ ਜੋੜੀ ਗਈ ਹੈ । ਜ਼ਿਕਰਯੋਗ ਹੈ ਕਿ ਪੂਰੀ ਸਥਿਤੀ ਨੂੰ ਕੰਟਰੋਲ ਕਰਨ ਦੇ ਲਈ ਪੁਲਿਸ ਨੂੰ ਵੀ ਹਵਾਈ ਫਾਇਰਿੰਗ ਕਰਨੀ ਪਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।