ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿ-ਤ-ਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ।ਮੁੱਖ ਮੰਤਰੀ ਨੇ ਕਿਹਾ, ‘‘ਅੰਮ੍ਰਿ-ਤਪਾ-ਲ ਸਿੰਘ ਜੋ ਪੰਜਾਬ ਅਤੇ ਦੇਸ ਵਿਰੋਧੀ ਤਾਕਤਾਂ ਦਾ ਹੱਥਠੋਕਾ ਸੀ, ਦੇ ਖਿਲਾਫ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਬੇਕਸੂਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।”
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੰਘੀ 18 ਮਾਰਚ ਨੂੰ ਹੀ ‘ਅੰਮ੍ਰਿ-ਤਪਾ-ਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ ਪਰ ਉਹ ਕਦੇ ਵੀ ਖੂਨ-ਖਰਾਬਾ ਨਹੀਂ ਹੋਣਾ ਦੇਣਾ ਚਾਹੁੰਦੇ ਸਨ ਅਤੇ ਅੱਜ ਇਕ ਵੀ ਗੋਲੀ ਚਲਾਏ ਬਿਨਾਂ ਵੱਖਵਾਦੀ ਨੇਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਅਮਨ-ਸਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ ਸੀ ਪਰ ਸੂਬਾ ਸਰਕਾਰ ਨੇ ਅਜਿਹੇ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਸਾਜ਼ਿਸ਼ ਨੂੰ ਬੁਰੀ ਤਰ੍ਹਾਂ ਨਾਕਾਮ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਧਾਰਮਿਕ ਆਗੂ ਐਲਾਨਣ ਵਾਲਾ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਨੌਜਵਾਨਾਂ ਨੂੰ ਹਥਿਆਰ ਚੁੱਕਣ ਅਤੇ ਦੇਸ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਕਸਾਉਣ ਵਾਲੀ ਸੰਸਥਾ ਚਲਾ ਰਿਹਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਘਟਨਾ ਦੌਰਾਨ ਕੁਝ ਪੁਲਿਸ ਅਧਿਕਾਰੀ ਵੀ ਜਖਮੀ ਹੋਏ ਸਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ ਨੂੰ ਯਕੀਨੀ ਬਣਾਇਆ ਗਿਆ ਸੀ। ਉਨ੍ਹਾਂ ਨੇ ਸੰਕਟ ਦੀ ਇਸ ਘੜੀ ਵਿੱਚ ਸਾਂਤੀ ਅਤੇ ਸੰਜਮ ਵਰਤਣ ਲਈ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭਗਵੰਤ ਮਾਨ ਨੇ ਅਮਨ-ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਦੇ ਨਾਲ ਡਟ ਕੇ ਖੜ੍ਹਨ ਲਈ ਲੋਕਾਂ ਦੇ ਸ਼ੁਕਰਗੁਜ਼ਾਰ ਹੁੰਦਿਆਂ ਪੰਜਾਬ ਨੂੰ ਦੇਸ ਵਿੱਚ ਸਾਂਤਮਈ, ਅਗਾਂਹਵਧੂ ਅਤੇ ਖੁਸਹਾਲ ਸੂਬੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਸਪੱਸਟ ਸਬਦਾਂ ਵਿਚ ਕਿਹਾ, “ਸੂਬੇ ਦੇ ਨੌਜਵਾਨਾਂ ਨੂੰ ਧਰਮ ਦੇ ਨਾਂ ‘ਤੇ ਚਲਾਈਆਂ ਜਾ ਰਹੀਆਂ ਨਫਰਤ ਦੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਮੈਂ ਨੌਜਵਾਨਾਂ ਦੇ ਹੱਥਾਂ ‘ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਅਹਿਮ ਅਹੁਦਿਆਂ ‘ਤੇ ਨਿਯੁਕਤੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ‘ਚ ਹਥਿਆਰ ਫੜਨ ਦਾ ਸੱਦਾ ਦੇ ਕੇ ਪੁੱਠੇ ਰਾਹ ਉਤੇ ਤੋਰਨਾ ਚਾਹੁੰਦੇ ਹਨ।” ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਇਹ ਭਰਮ ਪਾਲ ਰਹੀਆਂ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਸਕਦੀਆਂ ਹਨ ਪਰ ਅਜਿਹਾ ਕਿਸੇ ਵੀ ਕੀਮਤ ਉਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫਰਤ ਅਤੇ ਦੁਸਮਣੀ ਤੋਂ ਇਲਾਵਾ ਕੁਝ ਵੀ ਉਗ ਸਕਦਾ ਹੈ। ਉਨ੍ਹਾਂ ਨੇ ਕੌਮੀ ਆਜਾਦੀ ਸੰਘਰਸ, ਸੂਬੇ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਹਰੀ ਅਤੇ ਚਿੱਟੀ ਕ੍ਰਾਂਤੀ ਦੇ ਦੌਰ ਦੀ ਸੁਰੂਆਤ ਕਰਕੇ ਦੇਸ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਚਾਰ ਬਹਾਦਰ ਜਵਾਨਾਂ ਨੇ ਜੰਮੂ-ਕਸਮੀਰ ਵਿੱਚ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਭਗੌੜੇ ਨੂੰ ਫੜਨ ਲਈ ਸ਼ਨਿਚਰਵਾਰ ਸਾਮ ਤੋਂ ਚੱਲ ਰਹੇ ਅਪ੍ਰੇਸਨ ਬਾਰੇ ਜਾਣਦੇ ਸਨ ਅਤੇ ਸ਼ਨਿਚਰਵਾਰ ਤੇ ਐਤਵਾਰ ਦੀ ਰਾਤ ਉਹ ਸੁੱਤੇ ਵੀ ਨਹੀਂ ਕਿਉਂਕਿ ਉਹ ਅਧਿਕਾਰੀਆਂ ਤੋਂ ਹਰ 15 ਮਿੰਟ ਬਾਅਦ ਜਾਣਕਾਰੀ ਲੈਂਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅੰਮ੍ਰਿਤਪਾਲ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਕਿਸੇ ਵੀ ਸੂਰਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਲਈ ਸਰਵਉੱਚ ਹਨ, ਜਿਸ ਕਾਰਨ ਪੁਲਿਸ ਨੇ ਪਾਵਨ ਸਰੂਪ ਨੂੰ ਲੈ ਕੇ ਜਾਣ ਵਾਲੇ ਵਾਹਨ ਨੂੰ ਬਣਦਾ ਸਤਿਕਾਰ ਦਿੱਤਾ ਅਤੇ ਇਸ ਦੀ ਨਿਰਵਿਘਨ ਆਵਾਜਾਈ ਦੀ ਵੀ ਇਜਾਜਤ ਦਿੱਤੀ ਸੀ।