ਅੰਮ੍ਰਿਤਸਰ: ਫਿਲਮ ਅਦਾਕਾਰਾ ਰਵੀਨਾ ਟੰਡਨ, ਭਾਰਤੀ ਸਿੰਘ ਅਤੇ ਫਰਾਹ ਖਾਨ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਨੇ ਪੰਜਾਬ ਵਿੱਚ ਕਈ ਕੇਸ ਸ਼ਿਕਾਇਤਾਂ ਦਰਜ ਹੋਣ ਤੋਂ ਬਾਅਦ ਇੱਕ ਹੋਰ ਮੁਸੀਬਤ ਖੜ੍ਹੀ ਹੁੰਦੀ ਦਿਖਾਈ ਦੇ ਰਹੀ ਹੈ।
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਘਿਰੀਆਂ ਤਿੰਨੇ ਅਦਾਕਾਰਾਂ ਨੂੰ ਪੰਜਾਬ ਪੁਲਿਸ ਨੇ ਨੋਟਿਸ ਜਾਰੀ ਕੀਤਾ ਹੈ ਜਿਸ ਦਾ ਜਵਾਬ ਤਿੰਨਾਂ ਨੂੰ ਹੀ ਇਸ ਹਫਤੇ ਦੇ ਅੰਦਰ ਦੇਣਾ ਹੈ।
ਦੱਸ ਦਈਏ ਕਿ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਦੇ ਥਾਣਾ ਅਜਨਾਲਾ ਵਿੱਚ ਤਿੰਨੇ ਅਦਾਕਾਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।ਇਸ ਤੋਂ ਬਾਅਦ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਲੋਕਾਂ ਨੇ ਤਿੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਉੱਥੇ ਹੀ ਰੋਪੜ ਜ਼ਿਲ੍ਹੇ ਵਿੱਚ ਵੀ ਹੋਰ ਮਾਮਲੇ ਦਰਜ ਕਰਵਾਏ ਗਏ ਸਨ।
ਹੁਣ ਥਾਣਾ ਅਜਨਾਲਾ ਵਿੱਚ ਦਰਜ ਮਾਮਲੇ ‘ਤੇ ਤਿੰਨਾਂ ਨੂੰ ਨੋਟਿਸ ਜਾਰੀ ਇੱਕ ਹਫ਼ਤੇ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਨੋਟਿਸ ਵਿਚ ਸਾਫ ਕੀਤਾ ਗਿਆ ਹੈ ਕਿ ਉਹ ਆਪਣੇ ਵਕੀਲ ਦੇ ਨਾਲ ਥਾਣੇ ਵਿੱਚ ਪੇਸ਼ ਹੋ ਕੇ ਇਸ ਸਬੰਧੀ ਆਪਣਾ ਪੱਖ ਰੱਖ ਸਕਦੀਆਂ ਹਨ।
ਪੁਲਿਸ ਨੇ ਧਾਰਾ 41 – ਏ ਦੇ ਅਨੁਸਾਰ ਨੋਟਿਸ ਜਾਰੀ ਕੀਤਾ ਹੈ। ਜੇਕਰ ਉਹ ਇੱਕ ਹਫ਼ਤੇ ਦੇ ਅੰਦਰ ਆਪਣਾ ਪੱਖ ਨਹੀਂ ਰੱਖਦੀਆਂ ਤਾਂ ਤਿੰਨਾਂ ਦੀ ਗ੍ਰਿਫਤਾਰੀ ਕੀਤੀ ਜਾ ਸਕਦੀ ਹੈ। ਜੇਕਰ ਤਿੰਨੇ ਆਪਣੇ ਸਪਸ਼ਟੀਕਰਨ ਦੇਣ ਆਈ ਤਾਂ ਉਨ੍ਹਾਂ ਨੂੰ ਥਾਣੇ ਵਿੱਚ ਹੀ ਜ਼ਮਾਨਤ ਮਿਲ ਸਕਦੀ ਹੈ।