ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ, ਸੁਰੱਖਿਆ ਦੇ ਸਖਤ ਇੰਤਜ਼ਾਮ, ਪੁਲਿਸ ਨੇ ਸੰਭਾਲਿਆ ਮੋਰਚਾ

Global Team
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁਹਾਲੀ ਦੇ ਮੁੱਲਾਂਪੁਲ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਪਹੁੰਚ ਰਹੇ ਹਨ। ਕੇਂਦਰ ਸਰਕਾਰ ਵਲੋਂ ਇਸ ਹਸਪਤਾਲ ਨੂੰ 660 ਕਰੋੜ ਦੀ ਲਾਗਤ ਨਾਲ ਬਣਵਾਇਆ ਗਿਆ ਹੈ। 300 ਬੈਡਾਂ ਦੀ ਯੋਗਤਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਨਾਲ ਜੁੜੀ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ। ਪੀਐਮ ਦੀ ਫੇਰੀ ਨੂੰ ਲੈ ਕੇ ਇਸ ਵਾਰ ਮੁਹਾਲੀ ਤੋਂ ਚੰਡੀਗੜ੍ਹ ਤੱਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਦੇ ਆਸ-ਪਾਸ ਦੇ ਇਲਾਕਿਆਂ ਨੂੰ ਸੀਲ ਕੀਤਾ ਜਾ ਚੁੱਕਿਆ ਹੈ।

ਇਸ ਤੋਂ ਇਲਾਵਾ ਚੰਡੀਗੜ੍ਹ ਹਵਾਈ ਅੱਡੇ ਤੋਂ ਪੀਜੀਆਈ ਨੂੰ ਜਾਣ ਵਾਲੇ ਰਸਤੇ ‘ਤੇ ਯੂਟੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ 3500 ਜਵਾਨ ਤਾਇਨਾਤ ਕੀਤੇ ਗਏ ਹਨ। ਮੰਗਲਵਾਰ ਨੂੰ ਐਸਐਸਪੀ ਕੁਲਦੀਪ ਸਿੰਘ ਚਾਹਲ ਟੀਮ ਨਾਲ ਜਾਇਜ਼ਾ ਲੈਣ ਗਏ ਸਨ। ਐਸ.ਐਸ.ਪੀ ਨੇ ਸਮੂਹ ਸਖ਼ਤ ਹਦਾਇਤ ਕੀਤੀ ਹੈ ਕਿ ਜੋ ਵੀ ਵਿਅਕਤੀ ਰੋਸ, ਮੁਜ਼ਾਹਰਾ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਕਰਨ ਦੇ ਇਰਾਦੇ ਨਾਲ ਸੜਕ ‘ਤੇ ਆਉਂਦੇ ਹਨ, ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇ।

ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹ ਪਹਿਲੀ ਫੇਰੀ ਹੈ। ਇਸ ਤੋਂ ਪਹਿਲਾਂ ਉਹ 5 ਜਨਵਰੀ ਨੂੰ ਫਿਰੋਜ਼ਪੁਰ ਆਏ ਸਨ। ਉਥੇ ਕਿਸਾਨਾਂ ਦੇ ਰੋਸ ਮੁਜਹਾਰੇ ਕਾਰਨ ਉਨ੍ਹਾਂ ਦੇ ਕਾਫਲੇ ਨੂੰ ਪਾਕਿਸਤਾਨ ਸਰਹੱਦ ਨੇੜੇ ਰੋਕ ਦਿੱਤਾ ਗਿਆ। ਲਗਭਗ 15 ਮਿੰਟ ਫਲਾਈਓਵਰ ‘ਤੇ ਰੁਕਣ ਤੋਂ ਬਾਅਦ ਉਹ ਦੌਰਾ ਰੱਦ ਕਰਕੇ ਵਾਪਸ ਪਰਤ ਗਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment