ਪੰਜਾਬ ਪੁਲਿਸ ਦੀ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚੇਤਾਵਨੀ ,ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਤੁਰੰਤ ਹਟਵਾਓ ਸਾਇਰਨ-ਹੂਟਰ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ (AAP) ਦੀ ਸਰਕਾਰ ਲਗਾਤਾਰ ਨਵੇਂ ਫੈਸਲੇ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਏਡੀਜੀਪੀ ਦਾ ਇਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।ਪੰਜਾਬ ਪੁਲਿਸ ਨੇ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ‘ਤੇ ਤੁਰੰਤ ਸਾਇਰਨ-ਹੂਟਰ ਉਤਾਰਨ ਲਈ ਕਿਹਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਅਧਿਕਾਰੀ ਦੇ ਬੱਚਿਆਂ ਦੀ ਕਾਰ ’ਤੇ ਅਜਿਹਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਏਡੀਜੀਪੀ ਟਰੈਫਿਕ ਨੇ ਇਹ ਹੁਕਮ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSP ਨੂੰ ਭੇਜ ਦਿੱਤੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬੱਚਿਆਂ ਨੇ ਆਪਣੇ ਨਿੱਜੀ ਵਾਹਨਾਂ ‘ਤੇ ਹੂਟਰ-ਸਾਈਰਨ ਲਗਾਏ ਹੋਏ ਹਨ। ਇਸ ਵਿੱਚ ਹੂਟਰ ਵੱਜਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਨਾਲ ਸ਼ੋਰ ਪ੍ਰਦੂਸ਼ਣ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ADGP ਟ੍ਰੈਫਿਕ ਨੇ ਪੁਲਿਸ ਕਮਿਸ਼ਨਰ ਅਤੇ SSP’s ਨੂੰ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ। ਉਨ੍ਹਾਂ ਨੂੰ ਤੁਰੰਤ ਸੁਚੇਤ ਕੀਤਾ ਜਾਵੇ ਕਿ ਉਹ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਹੂਟਰ ਅਤੇ ਸਾਇਰਨ ਬੰਦ ਉਤਰਵਾਉਣ।ਇਸ ਸਬੰਧੀ ADGP ਟ੍ਰੈਫਿਕ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ, ਸੰਸਥਾ ਜਾਂ ਕਿਸੇ ਹੋਰ ਦਫਤਰ ਵੱਲੋਂ ਟ੍ਰੈਫਿਕ ਪੁਲਿਸ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment