ਪੰਜਾਬ ਦਾ 1 ਲੱਖ 96 ਕਰੋੜ 462 ਕਰੋੜ ਦਾ ਬਜਟ ਪੇਸ਼

Rajneet Kaur
3 Min Read

ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਹਿਲਾਂ ਪੂਰਨ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਨਾਲ ਪੰਜਾਬ ਨੂੰ ਸੌਗਾਤ ਦੇ ਰਹੇ ਹਨ। ਚੀਮਾ ਨੇ ਬਜਟ 2023-24 ਦੇ ਐਲਾਨ ਤੋਂ ਪਹਿਲਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਹਰਪਾਲ ਚੀਮਾ ਭਗਵੰਤ ਮਾਨ ਸਰਕਾਰ ਦਾ ਇਹ ਦੂਜਾ ਬਜਟ ਪੇਸ਼ ਕਰ ਰਹੇ ਹਨ। ਬਜਟ ‘ਚ ‘ਆਪ’ ਸਰਕਾਰ ਦਾ ਧਿਆਨ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਰੁਜ਼ਗਾਰ ‘ਤੇ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਰੰਗਲੇ ਪੰਜਾਬ ਦਾ ਸੁਪਨਾ ਹੈ। ਉਨ੍ਹਾਂ ਦੀ ਸਰਕਾਰ ਤਿੰਨ ਕਰੋੜ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜੰਗ ਲੜ ਰਹੀ ਹੈ। ਵਿੱਤ ਮੰਤਰੀ ਨੇ ਰਾਹਤ ਇੰਦੌਰੀ ਦੇ ਸ਼ੇਅਰ ‘ਹਮਸੇ ਪਹਲੇ ਵੀ ਮੁਸਾਫਿਰ ਗੁਜ਼ਰੇ ਹੋਂਗੇ, ਕਮ ਸੇ ਕਮ ਰਾਹ ਕੇ ਪੱਥਰ ਤੋ ਹਟਾ ਦੇਤੇ’ ਸੁਣਾਉਂਦੇ ਹੋਏ ਪਿਛਲੀਆਂ ਸਰਕਾਰਾਂ ‘ਤੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਿਰਾਸਤ ਵਿਚ ਮਿਲੇ ਹਨ। ਚੀਮਾ ਨੇ 1,96,462 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੇ ਸਾਲ ਦੇ ਮੁਕਾਬਲੇ 26 ਫੀਸਦੀ ਜ਼ਿਆਦਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ। ਚੀਮਾ ਨੇ ਅਜੇ ਤਕ ਬਜਟ ਵਿਚ ਇਸ ਦਾ ਜ਼ਿਕਰ ਨਹੀਂ ਕੀਤਾ ਹੈ।

ਮੰਤਰੀ ਚੀਮਾ ਨੇ ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦੀ ਤਜਵੀਜ਼ ਰੱਖੀ, ਜੋ ਕਿ ਵਿੱਤੀ ਸਾਲ 2022-23 ਨਾਲੋਂ 12 ਫੀਸਦੀ ਵੱਧ ਹੈ। ਵਿੱਤੀ ਸਾਲ 2023-24 ਲਈ ਪੂੰਜੀਗਤ ਖਰਚਿਆਂ ਲਈ 11,782 ਕਰੋੜ ਰੁਪਏ ਦਾ ਐਲਾਨ ਕੀਤਾ, ਜੋ ਕਿ ਪਿਛਲੇ ਸਾਲ ਦੇ ਬਜਟ ਨਾਲੋਂ 22 ਫੀਸਦੀ ਵੱਧ ਹੈ। ਬੀਤੇ ਸਾਲ ਨਾਲੋਂ ਨਾਲੋਂ 26 ਫ਼ੀਸਦੀ ਦਾ ਵਾਧਾ। ਮੰਤਰੀ ਚੀਮਾ ਨੇ 1 ਲੱਖ 96 ਹਜ਼ਾਰ 462 ਕਰੋੜ ਕੁੱਲ ਬਜਟ ਪੇਸ਼ ਕਰਨ ਦੀ ਤਰਜੀਹ ਰੱਖੀ।

ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਤੇ ਸਿਹਤ ਖੇਤਰ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਣ ਤੱਕ 26 ਹਜ਼ਾਰ 797 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਸਿੱਧੀ ਬੀਜਾਈ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਪੂਰਾ ਹੋਇਆ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment