ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

Global Team
2 Min Read

ਚੰਡੀਗੜ੍ਹ : ਜੇਕਰ ਅੱਜ ਤੁਸੀਂ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਦੀ ਕੋਈ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਵੱਡੀ ਪਰੇਸ਼ਾਨੀ ਆਉਣ ਵਾਲੀ ਹੈ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਪੂਰੇ ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਵਿੱਚ ਅੱਜ ਵੀ ਪੀ.ਆਰ.ਟੀ.ਸੀ. (PRTC) ਦੀਆਂ ਕਈ ਰੂਟਾਂ ‘ਤੇ ਬੱਸਾਂ ਨਹੀਂ ਚੱਲਣਗੀਆਂ, ਕਿਉਂਕਿ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਹੜਤਾਲ ‘ਤੇ ਹਨ।

ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਦੁਪਹਿਰ 12 ਵਜੇ ਮੁਲਾਜ਼ਮਾਂ ਦੀ ਸਟੇਟ ਟ੍ਰਾਂਸਪੋਰਟ ਸੈਕਟਰੀ ਨਾਲ ਮੀਟਿੰਗ ਹੋਈ। ਮੀਟਿੰਗ ਕਰੀਬ ਛੇ ਘੰਟੇ ਤੱਕ ਚੱਲੀ, ਪਰ ਉਨ੍ਹਾਂ ਦੀਆਂ ਮੰਗਾਂ ‘ਤੇ ਸਹਿਮਤੀ ਨਹੀਂ ਬਣ ਸਕੀ। ਮੁਲਾਜ਼ਮ ਅੱਜ ਦੁਪਹਿਰ 12 ਵਜੇ ਧਰਨਾ ਦੇਣਗੇ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਯੂਨੀਅਨ ਦੇ ਸਕੱਤਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇ ਬਾਵਜੂਦ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਮੁਲਾਜ਼ਮਾਂ ਨੂੰ ਮਜਬੂਰਨ ਹੜਤਾਲ ਦਾ ਰਸਤਾ ਅਪਣਾਉਣਾ ਪਿਆ।

ਦੂਜੇ ਪਾਸੇ, ਮੁਲਾਜ਼ਮਾਂ ਨੇ ਅੱਜ ਸੰਗਰੂਰ ਸਥਿਤ ਸੀ.ਐਮ. (CM) ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਹੈ। ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਮੁਲਾਜ਼ਮਾਂ ਦਾ ਦੋਸ਼ ਹੈ ਕਿ ਬੁੱਧਵਾਰ ਰਾਤ ਤੋਂ ਪੰਜਾਬ ਪ੍ਰਧਾਨ ਸਮੇਤ ਸਾਰੇ ਸੂਬਾ ਕਮੇਟੀ ਮੈਂਬਰਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਯੂਨੀਅਨ ਦੇ ਕੱਚੇ ਮੁਲਾਜ਼ਮਾਂ ਨੇ ਆਪਣੇ ਸਾਥੀਆਂ ਦੀ ਰਿਹਾਈ ਅਤੇ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਹੈ। ਹੜਤਾਲ ਕਾਰਨ ਸਾਰੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment