ਪਟਿਆਲਾ: ਪਰਾਲੀ ਦੀਆਂ ਘਟਨਾਵਾਂ ਇਸ ਸਾਲ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਆ ਰਹੀਆਂ ਹਨ ਪਰ ਦਿਵਾਲੀ ਦੀ ਰਾਤ ਪਰਾਲੀ ਸਾੜਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਕੋ ਰਾਤ ਹੀ ਪਰਾਲੀ ਸਾੜਨ ਦੀਆਂ ਕੁੱਲ 587 ਘਟਨਾਵਾਂ ਸਾਹਮਣੇ ਆਈਆਂ ਹਨ। ਦਿਵਾਲੀ ਦੀ ਰਾਤ ਨੂੰ ਏਅਰ ਕਵਾਲਿਟੀ ਇੰਡੈਕਸ (AQI) ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਅੰਮ੍ਰਿਤਸਰ ‘ਚ ਏਅਰ ਕਵਾਲਿਟੀ ਇੰਡੈਕਸ ਦਿਵਾਲੀ ਦੀ ਰਾਤ ਨੂੰ 582 ਦਰਜ ਕੀਤਾ ਗਿਆ ਹੈ।
ਵੀਰਵਾਰ ਅਤੇ ਸ਼ੁੱਕਰਵਾਰ ਦੀਵਾਲੀ ਮੌਕੇ ਪਟਾਕੇ ਚਲਾਉਣ ਅਤੇ ਪਰਾਲੀ ਸਾੜਨ ਕਾਰਨ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦਾ ਏਕਿਊਆਈ ਇੱਕੋ ਝਟਕੇ ‘ਚ ਖਤਰਨਾਕ ਪੱਧਰ ‘ਤੇ ਪਹੁੰਚ ਗਿਆ। ਜੇਕਰ ਕੋਈ ਸਿਹਤਮੰਦ ਵਿਅਕਤੀ ਵੀ ਇਸ ਹਵਾ ਵਿੱਚ ਸਾਹ ਲੈਂਦਾ ਹੈ ਤਾਂ ਇਹ ਉਸਦੇ ਲਈ ਵੀ ਖਤਰਨਾਕ ਹੋ ਸਕਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਸ਼ਹਿਰਾਂ ‘ਚ ਕੁਝ ਲੋਕਾਂ ਵੱਲੋਂ ਦੀਵਾਲੀ ਮਨਾਈ ਗਈ, ਅਜਿਹੇ ‘ਚ AQI ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧਾ ਦਰਜ ਕੀਤਾ ਗਿਆ।
ਸੂਬੇ ਵਿੱਚ ਵੀਰਵਾਰ ਨੂੰ ਪਰਾਲੀ ਸਾੜਨ ਦੇ 484 ਅਤੇ ਸ਼ੁੱਕਰਵਾਰ ਨੂੰ 587 ਮਾਮਲੇ ਸਾਹਮਣੇ ਆਏ, ਜੋ ਕਿ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਹਨ। ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 3,537 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਸਿਰਫ਼ ਦੋ ਦਿਨਾਂ ਵਿੱਚ ਇਸ ਵਿੱਚ 30 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਸੂਬੇ ਵਿੱਚ ਝੋਨੇ ਦੀ ਕਟਾਈ 15 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ 30 ਅਕਤੂਬਰ ਤੱਕ 46 ਦਿਨਾਂ ਵਿੱਚ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ 2,466 ਮਾਮਲੇ ਸਾਹਮਣੇ ਆਏ ਹਨ ਅਤੇ ਸਿਰਫ਼ ਦੋ ਦਿਨਾਂ ਵਿੱਚ ਹੀ 1,071 ਨਵੇਂ ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਕਮੀ ਆਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।