ਪੰਜਾਬ ‘ਚ ਆਪਣੇ ਰਾਜਾਂ ਨੂੰ ਜਾਣ ਵਾਲੇ ਪਰਵਾਸੀ ਮਜ਼ਦੂਰਾਂ ਦਾ ਆਇਆ ਹੜ੍ਹ, 6 ਲੱਖ ਤੋਂ ਜ਼ਿਆਦਾ ਲੋਕਾਂ ਨੇ ਕੀਤਾ ਰਜਿਸਟਰ

TeamGlobalPunjab
2 Min Read

ਚੰਡੀਗੜ੍ਹ: ਕੋਵਿਡ-19 ਕਾਰਨ ਪੰਜਾਬ ਵਿੱਚ ਲਾਗੂ ਕਰਫਿਊ ਅਤੇ ਲਾਕਡਾਉਨ ਦੇ ਕਾਰਨ ਆਪਣੇ – ਆਪਣੇ ਘਰ ਜਾਣ ਦੇ ਇੱਛੁਕ ਹੋਰ ਰਾਜਾਂ ਦੇ ਲੋਕਾਂ ਦਾ ਹੜ੍ਹ ਆ ਗਿਆ ਹੈ। ਤਿੰਨ ਦਿਨ ਵਿੱਚ 6.4 ਲੱਖ ਤੋਂ ਜ਼ਿਆਦਾ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਘਰ ਜਾਣ ਲਈ ਆਪਣਾ ਰਜਿਸਟਰੇਸ਼ਨ ਕਰਵਾਇਆ ਹੈ।

ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਵੇਦਨ ਤੋਂ ਬਾਅਦ ਪੰਜਾਬ ਸਰਕਾਰ ਦੀ ਨੀਂਦ ਉੱਡ ਗਈ ਹੈ। ਇਨ੍ਹਾਂ ਲੋਕਾਂ ਨੂੰ ਘਰ ਭੇਜਣ ਲਈ ਅਣਗਿਣਤ ਟਰੇਨਾਂ ਵੀ ਘੱਟ ਪੈ ਜਾਣਗੀਆਂ। ਆਵੇਦਨ ਕਰਨ ਵਾਲਿਆਂ ਵਿੱਚ ਸਭ ਤੋਂ ਵੱਡੀ ਗਿਣਤੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਦੀ ਹੈ।

ਆਵੇਦਨ ਕਰਨ ਵਾਲਿਆਂ ਵਿੱਚ ਅੰਡੇਮਾਨ ਨਿਕੋਬਾਰ ਤੋਂ ਲੈ ਕੇ ਪੱਛਮ ਬੰਗਾਲ ਤੱਕ ਦੇ ਲੋਕ ਹਨ, ਜਦਕਿ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਸਣੇ ਸਾਰੇ ਰਾਜਾਂ ਦੇ ਲੋਕਾਂ ਨੇ ਕਰਫਿਊ ਦੇ ਵਿੱਚ ਆਪਣੇ-ਆਪਣੇ ਘਰ ਜਾਣ ਲਈ ਰਜਿਸਟਰੇਸ਼ਨ ਕਰਵਾਇਆ ਹੈ।

ਪੰਜਾਬ ਸਰਕਾਰ ਦੀ ਸਭਤੋਂ ਵੱਡੀ ਚਿੰਤਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਨੂੰ ਲੈ ਕੇ ਹੈ। ਕਿਉਂਕਿ 6 ਲੱਖ ਲੋਕਾਂ ਤੋਂ ਜ਼ਿਆਦਾ ਲੋਕਾਂ ਚੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ 5,48,972 ਹਨ। ਉੱਥੇ ਹੀ ਸਰਕਾਰ ਦੀ ਚਿੰਤਾ ਇਹ ਵੀ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਸਕਰੀਨਿੰਗ ਕਿਵੇਂ ਕੀਤੀ ਜਾਵੇਗੀ। ਇਨ੍ਹਾਂ ਲੋਕਾਂ ਨੂੰ ਵਾਪਸ ਘਰ ਭੇਜਣ ਤੋਂ ਪਹਿਲਾਂ ਸਿਹਤ ਜਾਂਚ ਵੀ ਕਰਨੀ ਹੋਵੇਗੀ। ਰਜਿਸਟ੍ਰੇਸ਼ਨ ਖਤਮ ਹੋਣ ਤੋਂ ਬਾਅਦ ਹੁਣ ਸਰਕਾਰ ਇਸ ਗੱਲ ਦਾ ਪਲਾਨ ਬਣਾ ਰਹੀ ਹੈ ਕਿ ਇਨ੍ਹਾਂ ਲੋਕਾਂ ਨੂੰ ਵਾਪਸ ਆਪਣੇ – ਆਪਣੇ ਘਰ ਕਿਵੇਂ ਭੇਜਿਆ ਜਾਵੇ।

- Advertisement -

Share this Article
Leave a comment