ਲੁਧਿਆਣਾ/ਜਲੰਧਰ: ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ। ਲੁਧਿਆਣਾ ਦੇ ਸੀਐਮਸੀ ‘ਚ ਭਰਤੀ ਮਲੇਰਕੋਟਲਾ ਵਾਸੀ 65 ਸਾਲਾ ਮਹਿਲਾ ਦੀ ਕੋਰੋਨਾਵਾਇਰਸ ਸੰਕਰਮਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮਹਿਲਾ ਨੇ ਵੀਰਵਾਰ ਸਵੇਰੇ 3 ਵਜੇ ਦਮ ਤੋੜਿਆ। ਸਿਹਤ ਖਰਾਬ ਹੋਣ ਦੇ ਚਲਦਿਆਂ ਉਸ ਨੂੰ 14 ਜੂਨ ਨੂੰ ਸੀਐਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। 15 ਜੂਨ ਨੂੰ ਉਸਦੀ ਰਿਪੋਰਟ ਪਾਜ਼ਿਟਿਵ ਆਈ ਸੀ। ਲੁਧਿਆਣਾ ‘ਚ ਦੂੱਜੇ ਜ਼ਿਲ੍ਹੇ ਨਾਲ ਸਬੰਧਤ ਇਹ ਦਸਵੀਂ ਮੌਤ ਹੈ।
ਉੱਥੇ ਹੀ ਦੂਜੇ ਪਾਸੇ ਜਲੰਧਰ ਦੀ ਭੋਗਪੁਰ ਵਾਸੀ 30 ਸਾਲਾ ਮਹਿਲਾ ਸਿਵਲ ਹਸਪਤਾਲ ‘ਚ ਇਲਾਜ ਅਧੀਨ ਸੀ ਜਿਸਦੀ ਅੱਜ ਮੌਤ ਹੋ ਗਈ ਹੈ। ਇਸ ਨਾਲ ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਮ੍ਰਿਤਕ ਮਹਿਲਾ ਰੀਟਾ ਬੁਖ਼ਾਰ ਅਤੇ ਪੀਲੀਏ ਨਾਲ ਪੀੜਤ ਸੀ, ਜਿਸ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਆਈ ਸੀ।
ਇਸਦੇ ਨਾਲ ਹੀ ਸੂਬੇ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ ਵਧ ਕੇ 80 ਤੱਕ ਪਹੁੰਚ ਗਿਆ ਹੈ। ਦੱਸ ਦਈਏ ਬੀਤੇ ਦਿਨੀ ਕੋਰੋਨਾ ਦੇ 126 ਨਵੇਂ ਮਾਮਲੇ ਸਾਹਮਣੇ ਆਏ ਸਨ। ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵਧ ਕੇ 3497 ਹੋ ਗਈ ਹੈ।