ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਦਿਨ ਪ੍ਰਤੀ ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਹਾਮਾਰੀ ਨੇ ਵੱਡੀ ਗਿਣਤੀ ‘ਚ ਡਾਕਟਰ, ਪੁਲਿਸ ਅਤੇ ਸਿਹਤ ਕਰਮਚਾਰੀਆਂ ਸਮੇਤ ਵੱਡੇ ਸਿਆਸੀ ਆਗੂਆਂ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ ਹੈ। ਇਸ ‘ਚ ਹੀ ਹੁਣ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਬੀਤੇ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ ਜਿਸ ਕਰਕੇ ਕੱਲ੍ਹ ਮਾਨਸਾ ‘ਚ ਉਨ੍ਹਾਂ ਦੀ ਕੋਰੋਨਾ ਜਾਂਚ ਕੀਤੀ ਗਈ ਸੀ ਜੋ ਕਿ ਪਾਜ਼ੀਟਿਵ ਆਈ ਹੈ।

ਜ਼ਿਕਰਯੋਗ ਹੈ ਕਿ ਮਾਲ ਮੰਤਰੀ ਕਾਂਗੜ ਇੱਥੇ 74ਵੇਂ ਆਜ਼ਾਦੀ ਦਿਹਾੜੇ ‘ਤੇ ਕੌਮੀ ਝੰਡਾ ਲਹਿਰਾਉਣ ਆਏ ਸਨ। ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਸਿਹਤ ਵਿਭਾਗ ਉਨ੍ਹਾਂ ਨੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਜ਼ਿਲ੍ਹੇ ਦੇ ਰਾਜਨੀਤਿਕ ਆਗੂਆਂ, ਅਧਿਕਾਰੀਆਂ ਤੇ ਹੋਰਨਾਂ ਕਰਮਚਾਰੀਆਂ ਦੀਆਂ ਸੂਚੀਆਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

Share This Article
Leave a Comment