ਨਿਊਜ਼ ਡੈਸਕ: ਮੋਗਾ ਦੇ ਧਰਮਕੋਟ ਦੇ ਕਮਾਲ ਕੇ ਨੇੜੇ ਇੱਕ ਟਾਟਾ ਪਿਕਅੱਪ ਨਾਲ ਟੱਕਰ ਤੋਂ ਬਾਅਦ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ ਦੇ ਨਾਲ ਖਤਾਨਾਂ ਵਿਚ ਜਾ ਡਿੱਗੀ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ।
ਜਾਣਕਾਰੀ ਅਨੁਸਾਰ ਜਲੰਧਰ ਤੋ ਧਰਮਕੋਟ ਆ ਰਹੀ ਪੰਜਾਬ ਰੋਡਵੇਜ ਜਲੰਧਰ ਡੀਪੂ ਦੀ ਸਰਕਾਰੀ ਅਚਾਨਕ ਮੇਨ ਰੋਡ ਤੋਂ ਡਿਵਾਈਡਰ ਪਾਰ ਕਰ ਗਈ ਅਤੇ ਮਾਲ ਲੈ ਕੇ ਜਾ ਰਹੀ ਇਕ ਗੱਡੀ ਨਾਲ ਜਾ ਟਕਰਾਈ । ਇਸ ਹਾਦਸੇ ਦੌਰਾਨ ਬੱਸ ਪਲਟ ਕੇ ਅੱਗੇ ਖਤਾਨਾਂ ‘ਚ ਜਾ ਡਿੱਗੀ।
ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ ਹਨ, ਮੌਕੇ ’ਤੇ ਮੌਜੂਦ ਵਿਅਕਤੀਆਂ ਨੇ ਦੱਸਿਆ ਕਿ ਬਲੈਰੋ ਕੈਂਪਰ ਡਰਾਈਵਰ ਬਲਵਿੰਦਰ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿਚਲੀਆਂ ਕਰੀਬ 20 ਸਵਾਰੀਆਂ ਦੇ ਵੀ ਹਲਕੀਆਂ ਸੱਟਾਂ ਲੱਗੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।