ਸੰਗਰੂਰ: ਪੰਜਾਬ ਦੀ ਸੰਗਰੂਰ ਜੇਲ੍ਹ ਵਿੱਚ ਬੀਤੀ ਰਾਤ ਨੂੰ ਗੈਂਗਸਟਰਾਂ ਦੇ ਦੋ ਧੜਿਆਂ ਵਿੱਚ ਹਿੰਸਕ ਝੜਪ ਹੋਈ ਜਿਸ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ, ਜਦੋਂ ਕਿ ਦੋ ਕੈਦੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਹਮਲਾ ਤੇਜ਼ ਕਟਰ ਨਾਲ ਕੀਤਾ ਗਿਆ।
ਮ੍ਰਿਤਕ ਕੈਦੀਆਂ ਦੀ ਪਛਾਣ ਮੁਹੰਮਦ ਹਰੀਸ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਮੁਹੰਮਦ ਸਾਹਿਬਾਜ਼ ਵਜੋਂ ਹੋਈ ਹੈ।
ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਉੱਚ ਸੁਰੱਖਿਆ ਵਾਲੀ ਜੇਲ੍ਹ ‘ਚ ਅਜਿਹੇ ਖਤਰਨਾਕ ਤੇਜ਼ਧਾਰ ਹਥਿਆਰਾਂ ਦਾ ਪਹੁੰਚਣਾ ਅਤੇ ਅਜਿਹਾ ਗੰਭੀਰ ਹਮਲਾ ਜੇਲ੍ਹ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ। ਪੂਰੇ ਮਾਮਲੇ ਦੀ ਡੀਆਈਜੀ ਜੇਲ੍ਹ ਅਤੇ ਸੰਗਰੂਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਕਿ ਜੇਲ੍ਹ ਵਿੱਚ ਇੰਨੀ ਭਿਆਨਕ ਲੜਾਈ ਦਾ ਕਾਰਨ ਕੀ ਸੀ।
ਪੁਲਿਸ ਸੂਤਰਾਂ ਅਨੁਸਾਰ ਸਿਮਰਨਜੀਤ ਸਿੰਘ ਉਰਫ਼ ਜੁਝਾਰ ਨੇ ਆਪਣੇ 8 ਸਾਥੀਆਂ ਨਾਲ ਮਿਲ ਕੇ ਮੁਹੰਮਦ ਸ਼ਾਹਬਾਜ਼ ਤੇ ਉਸ ਦੇ ਸਾਥੀਆਂ ’ਤੇ ਕਟਾਰ ਨਾਲ ਹਮਲਾ ਕਰ ਦਿੱਤਾ। ਸਿਮਰਨਜੀਤ ਸਿੰਘ ਜੁਝਾਰ ਗਿਰੋਹ ਦਾ ਸਰਗਨਾ ਹੈ। ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਵਿੱਚ ਸਿਮਰਨਜੀਤ ਸਿੰਘ ਉਰਫ਼ ਜੁਝਾਰ ਦਾ ਨਾਂ ਵੀ ਸਾਹਮਣੇ ਆਇਆ ਸੀ।
ਸਿਮਰਨਜੀਤ ਸਿੰਘ ਰਸੂਲਪੁਰ ਕਲੇਰ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ 302, 307, ਫਿਰੌਤੀ ਅਤੇ ਕਰੀਬ 18 ਵੱਖ-ਵੱਖ ਕੇਸ ਦਰਜ ਹਨ। ਜੁਝਾਰ ਕਰੀਬ 6 ਸਾਲਾਂ ਤੋਂ ਜੇਲ੍ਹ ਵਿੱਚ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।