ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ MP ਰਵਨੀਤ ਸਿੰਘ ਬਿੱਟੂ ਨੂੰ ਨੋਟਿਸ ਜਾਰੀ

TeamGlobalPunjab
1 Min Read

ਚੰਡੀਗੜ੍ਹ :  ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਰਵਨੀਤ ਬਿੱਟੂ ਨੂੰ 22 ਜੂਨ ਨੂੰ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

 

 

- Advertisement -

ਦੱਸ ਦੇਈਏ ਕਿ ਰਵਨੀਤ ਬਿੱਟੂ ਵੱਲੋਂ ਅਨੁਸੂਚਿਤ ਜਾਤੀਆਂ ਬਾਰੇ ਦਿੱਤੇ ਗਏ ਇਤਰਾਜ਼ਯੋਗ ਬਿਆਨ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸੇ ਮੁੱਦੇ ਨੂੰ ਲੈ ਕੇ ਬੀਤੇ ਦਿਨ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਅਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।

 

(ਮੰਗਲਵਾਰ ਨੂੰ ਪਵਨ ਟੀਨੂੰ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪੰਜਾਬ ਐਸ ਸੀ ਕਮਿਸ਼ਨ ਕੋਲ ਬਿੱਟੂ ਦੀ ਸ਼ਿਕਾਇਤ ਲੈ ਕੇ ਪਹੁੰਚਿਆ ਸੀ)

 

- Advertisement -

ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖ਼ਿਲਾਫ਼ ਜਾਤੀਸੂਚਕ ਟਿੱਪਣੀਆਂ ਕਰਕੇ ਸੂਬੇ ਦੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਗਈ ਹੈ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਉਕਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।

ਉਧਰ ਰਵਨੀਤ ਬਿੱਟੂ ਆਪਣੇ ਬਿਆਨ ਸਬੰਧੀ ਇਹ ਸਫਾਈ ਦੇ ਰਹੇ ਹਨ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਸਮਝਾਇਆ ਗਿਆ ਹੈ।

Share this Article
Leave a comment