ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ,ਕੁੜੀਆਂ ਨੇ ਪਛਾੜਿਆ ਮੁੰਡਿਆਂ ਨੂੰ

Rajneet Kaur
2 Min Read
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਅੱਠਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ 98.01 ਫੀਸਦੀ ਬੱਚੇ ਪਾਸ ਹੋਏ ਹਨ। ਦਸ ਦਈਏ ਇਸ ਵਾਰ ਫਿਰ ਕੁੜੀਆਂ ਮੁੰਡਿਆਂ ਤੋਂ ਬਾਜ਼ੀ ਜਿੱਤ ਗਈਆਂ ਹਨ। ਪਿਹਲੇ ਤਿੰਨ ਨੰਬਰਾਂ ‘ਤੇ ਕੁੜੀਆਂ ਹੀ ਆਈਆਂ ਹਨ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਮਾਨਸਾ ਦੀ ਲਵਪ੍ਰੀਤ ਕੌਰ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ।, ਦੂਜੇ ਸਥਾਨ ’ਤੇ ਵੀ ਮਾਨਸਾ ਦੀ ਗੁਰਅੰਕਿਤ ਕੌਰ ਤੇ ਤੀਜੇ ਸਥਾਨ ’ਤੇ ਲੁਧਿਆਣਾ ਦੀ ਸਰਮਪ੍ਰੀਤ ਕੌਰ  ਨੇ ਹਾਸਿਲ ਕੀਤਾ ਹੈ।  ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਇਸ ਸਾਲ 97.88 ਰਹੀ ਹੈ।
ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਾਲ 8ਵੀਂ ਜਮਾਤ ਦੀ ਪ੍ਰੀਖਿਆ ‘ਚ ਕੁੱਲ 298127 ਪ੍ਰੀਖਿਆਰਥੀ ਬੈਠੇ ਸਨ। ਜਿਨ੍ਹਾਂ ‘ਚੋਂ 292206 ਪਾਸ ਹੋਏ ਹਨ। ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ‘ਚ ਪਾਸ ਨਹੀਂ ਹੋ ਸਕੇ, ਉਨ੍ਹਾਂ ਦੀ ਸਪਲੀਮੈਂਟਰੀ ਪ੍ਰੀਖਿਆ 2 ਮਹੀਨੇ ਤੱਕ ਫਿਰ ਹੋਵੇਗੀ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ 29 ਅਪ੍ਰੈਲ ਨੂੰ ਸਵੇਰੇ 10 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ‘ਤੇ ਉਪਲੱਬਧ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment