ਆਜ਼ਾਦੀ ਦਿਵਸ ‘ਆਜ਼ਾਦੀ ਕਾ ‘ਅਮਰੁਤ ਮਹਾਓਤਸਵ’ ਹੇਠ ਮਨਾਉਣ ਲਈ ਸਕੂਲਾਂ ਨੂੰ ਨਿਰਦੇਸ਼

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤ ਤੱਕ ਸਕੂਲਾਂ ਵਿੱਚ ਆਨ ਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਨਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਨਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ।

ਗੌਰਤਲਬ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਪਿਛਲੇ 75 ਹਫਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰਾਂ ਦੇ ਕਈ ਮੁਕਾਬਲੇ ਕਰਵਾਏ ਹਨ।

- Advertisement -

Share this Article
Leave a comment