ਚੰਡੀਗੜ੍ਹ: ਪੰਜਾਬ ਅਤੇ ਹਿਮਾਚਲ ਵਿੱਚ ਬੀਤੇ ਦਿਨ ਤੋਂ ਪੈ ਰਹੇ ਭਾਰੀ ਮੀਂਹ ਨੂੰ ਦੇਖਦਿਆਂ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ, ਬ੍ਰਹਮਪੁਰ, ਲੋਅਰ ਅਤੇ ਮਾਹਿਲਵਾਂ ਦੇ ਨਾਲ-ਨਾਲ ਸਰਕਾਰੀ ਮਿਡਲ ਸਕੂਲ ਮਾਹਿਲਵਾਂ, ਖਾਨਪੁਰ, ਸਰਕਾਰੀ ਹਾਈ ਸਕੂਲ ਕੁਲਰੀਆਂ, ਦਸਗਰਾਈ ਅਤੇ ਸਰਕਾਰੀ ਸੀਨੀਅਰ ਸਕੂਲ ਸੁਖਸਾਲ ਸ਼ਾਮਲ ਹਨ।
ਰੋਪੜ ਖੇਤਰ ਵਿੱਚ ਬੀਤੇ ਦਿਨ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇੱਥੇ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਕਿਉਂਕਿ ਹਿਮਾਚਲ ਵਿੱਚ ਮੀਂਹ ਦਾ ਪਾਣੀ ਮੈਦਾਨੀ ਇਲਾਕਿਆਂ ਵੱਲ ਵੱਧ ਰਿਹਾ ਹੈ। ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਖੇਤਰਾਂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਸ਼ਨੀਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬੀਤੇ ਦਿਨ ਵੀ ਸੂਬੇ ਵਿੱਚ ਸਾਰੀਆਂ ਥਾਵਾਂ ‘ਤੇ ਤੇਜ਼ ਮੀਂਹ ਦੇਖਣ ਨੂੰ ਮਿਲਿਆ ਸੀ। ਅੱਜ ਵੀ ਸਵੇਰ ਦੇ ਸਮੇਂ ਪੰਜਾਬ ਵਿੱਚ ਕਈ ਜਿਲ੍ਹਿਆਂ ਵਿੱਚ ਮੀਂਹ ਪਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।