ਚੰਡੀਗੜ੍ਹ : ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ ਹੈ। ਪੰਜਾਬ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਹੁਕਮ ਭਲਕੇ 1 ਮਾਰਚ ਤੋਂ ਲਾਗੂ ਹੋਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ 1 ਮਾਰਚ ਤੋਂ 31 ਮਾਰਚ ਤੱਕ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ ਇੱਕ ਡਿਗਰੀ ਵਧਿਆ ਹੈ।ਇਹ ਹੁਣ ਆਮ ਨਾਲੋਂ 4.7 ਡਿਗਰੀ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 29.6 ਡਿਗਰੀ ਦਰਜ ਕੀਤਾ ਗਿਆ। ਅਗਲੇ ਹਫ਼ਤੇ ਵੀ ਸੂਬੇ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਉਮੀਦ ਜਤਾਈ ਗਈ ਹੈ ਅਤੇ ਕੋਈ ਬਾਰਿਸ਼ ਹੋਣ ਦੀ ਉਮੀਦ ਨਹੀਂ ਹੈ। ਦਿਨ ਦੇ ਸਮੇਂ ਤਾਪਮਾਨ ਵਧ ਸਕਦਾ ਹੈ।
ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਦੇ ਸਮੇਂ ਵਿੱਚ ਇਹ ਸੋਧ ਕੀਤੀ ਗਈ ਹੈ। ਸਾਰੇ ਸਰਕਾਰੀ ਸਕੂਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮਿੱਥੇ ਸਮੇਂ ਅਨੁਸਾਰ ਹੀ ਕਲਾਸਾਂ ਚਲਾਉਣ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ।
ਸਿਖਿਆ ਵਿਭਾਗ ਨੇ ਕਿਹਾ ਹੈ ਕਿ ਹੁਕਮਾਂ ਦੀ ਪਾਲਣਾ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਹੁਕਮ 31 ਮਾਰਚ ਤੱਕ ਲਾਗੂ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

